ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਸੂਬੇ ’ਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਆਪਣੀ ਸਰਕਾਰੀ ਰਿਹਾਇਸ਼ ’ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਸਟੋਰੇਜ ਦੀ ਘਾਟ ਕਾਰਨ ਮੰਡੀਆਂ ’ਚ ਖ਼ਰੀਦ ਤੇ ਚੁਕਾਈ ’ਤੇ ਮਾੜਾ ਪ੍ਰਭਾਵ ਪਿਆ ਸੀ। ਸਰਕਾਰ ਨੇ ਆਉਣ ਵਾਲੇ ਮਹੀਨਿਆਂ ’ਚ ਪੰਜਾਬ ’ਚ 60 ਲੱਖ ਮੀਟਰਿਕ ਟਨ ਅਨਾਜ ਸਟੋਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਵਿੱਢੀ ਹੋਈ ਹੈ।
ਇਹ ਵੀ ਪੜ੍ਹੋ : ਬੋਰਡ ਪ੍ਰੀਖਿਆਵਾਂ ਸ਼ੁਰੂ ਹੁੰਦਿਆਂ ਹੀ ਪਿਆ ਅਜੀਬੋ-ਗਰੀਬ ਚੱਕਰ! ਅਧਿਕਾਰੀ ਵੀ ਰਹਿ ਗਏ ਹੈਰਾਨ
ਉਨ੍ਹਾਂ ਕਿਹਾ ਕਿ ਪੰਜਾਬ ਕੌਮੀ ਖ਼ੁਰਾਕ ਸੁਰੱਖਿਆ ਲਈ ਅਨਾਜ ਪੈਦਾ ਕਰਦਾ ਹੈ ਅਤੇ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਖ਼ਰੀਦ ਸੀਜ਼ਨ ਦੌਰਾਨ ਅਨਾਜ ਦੀ ਵਿਕਰੀ ’ਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦੇਵੇ। ਇਸ ਲਈ ਜ਼ਰੂਰੀ ਹੈ ਕਿ ਸਟੋਰੇਜ ਲਈ ਢੁੱਕਵੀਂ ਥਾਂ ਰੱਖੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲਗਾਤਾਰ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਸੂਬੇ ਤੋਂ ਕਣਕ ਅਤੇ ਚੌਲਾਂ ਨੂੰ ਤਬਦੀਲ ਕਰਨ ’ਚ ਤੇਜ਼ੀ ਲਿਆਵੇ ਤਾਂ ਜੋ ਮੌਜੂਦਾ ਸਾਉਣੀ ਸੀਜ਼ਨ ਦੇ ਚੌਲ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ 2025-26 ਦੌਰਾਨ ਕਣਕ ਦੀ ਸਟੋਰੇਜ ਲਈ ਢੁੱਕਵੀਂ ਥਾਂ ਮੌਜੂਦ ਰਹੇ। ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਸੂਬੇ ’ਚ 171.86 ਲੱਖ ਮੀਟਰਿਕ ਟਨ ਝੋਨੇ ਦੀ ਪੈਦਾਵਾਰ ਹੋਈ, ਜਿਸ ’ਚੋਂ 116.30 ਲੱਖ ਮੀਟਰਿਕ ਟਨ ਚੌਲਾਂ ਦੀ ਡਿਲੀਵਰੀ ਹੋਣੀ ਹੈ।
ਇਹ ਵੀ ਪੜ੍ਹੋ : ਡੌਂਕਰਾਂ ਨੇ ਪਨਾਮਾ 'ਚ ਰੱਜ ਕੇ ਕੁੱਟਿਆ ਪੰਜਾਬੀ, ਡਿਪੋਰਟ ਹੋਣ ਦੀ ਸੁਣਾਈ ਲੂੰ-ਕੰਡੇ ਖੜ੍ਹੇ ਕਰਦੀ ਦਾਸਤਾਨ
ਹੁਣ ਤਕ 33.74 ਲੱਖ ਮੀਟਰਿਕ ਟਨ (29.02 ਫ਼ੀਸਦੀ) ਚੌਲ ਡਿਲੀਵਰ ਹੋਇਆ ਹੈ ਅਤੇ 31 ਮਾਰਚ, 2025 ਤੱਕ 82.53 ਲੱਖ ਮੀਟਰਿਕ ਟਨ ਚੌਲ ਹੋਰ ਡਿਲਿਵਰ ਹੋਣਾ ਹੈ। ਉਨ੍ਹਾਂ ਕਿਹਾ ਕਿ ਐੱਫ. ਸੀ. ਆਈ. ਨੇ 31 ਦਸੰਬਰ, 2024 ਤੱਕ 40 ਲੱਖ ਮੀਟਰਿਕ ਟਨ ਅਤੇ 31 ਮਾਰਚ 2025 ਤੱਕ 90 ਲੱਖ ਮੀਟਰਿਕ ਟਨ ਅਨਾਜ ਦੀ ਸਟੋਰੇਜ ਲਈ ਥਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਸੀ। ਪੰਜਾਬ ਨੇ 1635 ਸਪੈਸ਼ਲ ਰੇਲਾਂ ਲਾਉਣ ਦੀ ਬੇਨਤੀ ਕੀਤੀ ਸੀ ਪਰ ਐੱਫ. ਸੀ. ਆਈ. ਨੇ ਫਰਵਰੀ ਮਹੀਨੇ ਤੱਕ 197 ਸਪੈਸ਼ਲ ਰੇਲ ਗੱਡੀਆਂ ਦੀ ਹੀ ਯੋਜਨਾ ਬਣਾਈ ਹੈ ਅਤੇ ਹੁਣ ਤਕ ਸਿਰਫ਼ 109 ਸਪੈਸ਼ਲ ਗੱਡੀਆਂ ਹੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਜਾਵੇਗਾ ਤਾਂ ਕਿ ਦੇਸ਼ ਦੇ ਵਡੇਰੇ ਹਿੱਤ ’ਚ ਇਹ ਮਾਮਲਾ ਛੇਤੀ ਤੋਂ ਛੇਤੀ ਹੱਲ ਹੋਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਮੋਗਾ, ਪਟਿਆਲਾ ਤੇ ਤਰਨ ਤਾਰਨ ਜ਼ਿਲ੍ਹਿਆਂ ’ਚ ਸਟੋਰੇਜ ਲਈ ਥਾਂ ਦੀ ਜ਼ਿਆਦਾ ਘਾਟ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਤੇ ਫੀਲਡ ਸਟਾਫ਼ ਨੂੰ ਬਦਲਵੇਂ ਪ੍ਰਬੰਧ/ਹੰਗਾਮੀ ਯੋਜਨਾਵਾਂ ਬਣਾਉਣ ਲਈ ਕਹਿ ਦਿੱਤਾ ਗਿਆ ਹੈ। ਆਉਣ ਵਾਲੇ ਖ਼ਰੀਦ ਸੀਜ਼ਨ ’ਚ ਅਨਾਜ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਤੇ ਚੁਕਾਈ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਏ ਓ ਰੱਬਾ! ਮਾਪਿਆਂ ਦੀ ਤਕਦੀਰ 'ਚੋਂ ਖੁੱਸੀ ਤਕਦੀਰ ਕੌਰ, ਸੋਚਿਆ ਨਾ ਸੀ ਇੰਝ ਤਬਾਹ ਹੋਵੇਗਾ ਪਰਿਵਾਰ
NEXT STORY