ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਅੱਡਾ ਕਲੋਆ ਵਿੱਚ ਕਤਲ ਕੀਤੇ ਗਏ ਬਲਜੀਤ ਸਿੰਘ ਬਿੱਲਾ ਕਤਲ ਕਾਂਡ ਦੇ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਮੁੱਖ ਦੋਸ਼ੀ ਲਖਵਿੰਦਰ ਸਿੰਘ ਉਰਫ਼ ਮਨਿੰਦਰ ਖ਼ਿਲਾਫ਼ ਟਾਂਡਾ ਪੁਲਸ ਨੇ ਜਿੱਥੇ ਪਹਿਲੇ ਕਤਲ ਦਾ ਮਾਮਲਾ ਦਰਜ ਕੀਤਾ ਸੀ, ਉੱਥੇ ਹੀ ਹੁਣ ਉਸ ਖ਼ਿਲਾਫ਼ ਆਰਮਸ ਐਕਟ ਅਧੀਨ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦਾ ਮਾਮਲਾ ਵੀ ਦਰਜ ਕੀਤਾ ਹੈ।
ਇਹ ਵੀ ਪੜ੍ਹੋ: Punjab: ਜੰਗ ਦਾ ਮੈਦਾਨ ਬਣਿਆ ਖੇਤ! ਪ੍ਰਵਾਸੀ ਮਜ਼ਦੂਰਾਂ ਕਰਕੇ ਹੋ ਗਈ ਫਾਇਰਿੰਗ, ਕੰਬਿਆ ਪੂਰਾ ਇਲਾਕਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਕਾਂਡ ਦੇ ਮੁੱਖ ਦੋਸ਼ੀ ਲਖਵਿੰਦਰ ਸਿੰਘ ਉਰਫ਼ ਮਨਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਖਡਿਆਲਾ ਸੈਣੀਆਂ ਖ਼ਿਲਾਫ਼ ਦਰਜ ਕੀਤਾ ਹੈ।

ਦਰਜ ਕਰਾਏ ਗਏ ਬਿਆਨਾਂ ਵਿੱਚ ਐੱਸ. ਐੱਚ. ਓ. ਟਾਂਡਾ ਨੇ ਦੱਸਿਆ ਕਿ 19 ਦਸੰਬਰ ਦੀ ਸ਼ਾਮ ਨੂੰ ਜਦੋਂ ਪੁਲਸ ਪਾਰਟੀ ਨੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦਾ ਪਿੱਛਾ ਕੀਤਾ ਤਾਂ ਪਿੰਡ ਬੈਂਚਾਂ ਚੌਟਾਲਾ ਨਜ਼ਦੀਕ ਉਸ ਨੇ ਪੁਲਸ ਪਾਰਟੀ 'ਤੇ ਆਪਣੇ ਰਿਵਾਲਵਰ ਨਾਲ ਫਾਇਰਿੰਗ ਕਰ ਦਿੱਤੀ ਅਤੇ ਜਵਾਬੀ ਫਾਇਰਿੰਗ ਕਰਨ 'ਤੇ ਲਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹੋਏ ਲਖਵਿੰਦਰ ਸਿੰਘ ਦਾ ਇਲਾਜ ਸਰਕਾਰੀ ਹਸਪਤਾਲ ਦਸੂਹਾ ਵਿੱਚ ਚੱਲ ਰਿਹਾ ਹੈ ਅਤੇ ਇਸ ਸਮੇਂ ਉਹ ਟਾਂਡਾ ਪੁਲਸ ਦੀ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ: Punjab: ਭਲਾਈ ਦਾ ਨਹੀਂ ਜ਼ਮਾਨਾ! ਝਗੜਾ ਸੁਲਝਾਉਣ ਗਏ ਮੁੰਡੇ ਦਾ ਕਰ ਦਿੱਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ: ਕਾਰ ਨੂੰ ਬਚਾਉਂਦਿਆਂ ਡਿਵਾਈਡਰ ਟੱਪ ਕੇ ਪਲਟਿਆ ਟਰੱਕ
NEXT STORY