ਜਲੰਧਰ (ਪੁਨੀਤ)- ਮਹਿਲਾ ਸਸ਼ਕਤੀਕਰਨ ਵੱਲ ਇਕ ਨਵੀਂ ਪਹਿਲ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਕੁੜੀਆਂ ਨੂੰ ਸਵੈ-ਰੱਖਿਆ ਸਿਖਲਾਈ ਪ੍ਰਦਾਨ ਕਰਨ ਲਈ ਇਕ ਯੋਜਨਾ ਤਿਆਰ ਕੀਤੀ ਹੈ। ਇਸ ਲੜੀ ਵਿਚ ਸਵੈ-ਰੱਖਿਆ ਦੇ ਨਵੇਂ ਬੈਚ ਅਤੇ ਮੁਫ਼ਤ ਕੋਚਿੰਗ ਕਲਾਸਾਂ ਦੇ ਕੇ ਕੁੜੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੁੜੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਚੱਲ ਰਹੀਆਂ ਹਨ ਪਰ ਹੁਣ ਕੁੜੀਆਂ ਲਈ ਸਵੈ-ਰੱਖਿਆ ਸਿਖਲਾਈ ਅਤੇ ਕੋਚਿੰਗ ਕਲਾਸਾਂ ਦੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ
ਡਾ. ਅਗਰਵਾਲ ਨੇ ਕਿਹਾ ਕਿ ਕੁੜੀਆਂ ਵਿੱਚ ਸਵੈ-ਰੱਖਿਆ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਇਸ ਸਿਖਲਾਈ ਦੌਰਾਨ ਸਵੈ-ਰੱਖਿਆ ਤਕਨੀਕਾਂ ਸਿਖਾਈਆਂ ਜਾਣਗੀਆਂ ਤਾਂ ਜੋ ਕੁੜੀਆਂ ਸੁਰੱਖਿਅਤ ਰਹਿ ਸਕਣ ਅਤੇ ਕਿਸੇ ਵੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇ ਸਕਣ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਕੁੜੀਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਿਆ ਰਿਹਾ ਹੈ। ਇਸ ਤਹਿਤ ਸ਼ਾਹਕੋਟ ਬਲਾਕ ਦੇ 30 ਪਿੰਡਾਂ ਵਿੱਚ ਅਨੀਮੀਆ ਨੂੰ ਰੋਕਣ ਲਈ ਕੁੜੀਆਂ ਵਿੱਚ ਹੀਮੋਗਲੋਬਿਨ ਦੀ ਜਾਂਚ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ।
ਇਹ ਵੀ ਪੜ੍ਹੋ: CISF ਦੀ ਤਾਇਨਾਤੀ ਵਿਰੁੱਧ ਵਿਧਾਨ ਸਭਾ 'ਚ ਮੰਤਰੀ ਬਰਿੰਦਰ ਗੋਇਲ ਨੇ ਮਤਾ ਕੀਤਾ ਗਿਆ ਪੇਸ਼
ਸਰਕਾਰ ਕੁੜੀਆਂ ਦੇ ਯੋਗ ਵਿਕਾਸ ਲਈ ਉਨ੍ਹਾਂ ਨੂੰ ਸੁਰੱਖਿਆ, ਬਿਹਤਰ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁੜੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜ਼ਿਲ੍ਹਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੀ ਡਿਊਟੀ 'ਤੇ ਵਧੀਆ ਕੰਮ ਕਰ ਰਹੇ ਹਨ, ਜੋਕਿ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਦਰਦਨਾਕ ਅੰਤ! ਮਾਂ ਨੇ ਮਾਸੂਮ ਧੀ ਸਣੇ ਚੁੱਕਿਆ ਖ਼ੌਫ਼ਨਾਕ ਕਦਮ, ਵਜ੍ਹਾ ਕਰੇਗੀ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ 'ਚ BBMB ਤੋਂ CISF ਹਟਾਉਣ ਦਾ ਮਤਾ ਪਾਸ
NEXT STORY