ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਵਿੱਦਿਅਕ ਸ਼ੈਸ਼ਨ 2025-26 ਦੇ ਲਈ ਦਾਖ਼ਲਾ ਮੁਹਿੰਮ 2025 ਦੀ ਰਣਨੀਤੀ ਤਿਆਰ ਕਰ ਲਈ ਹੈ। ਇਸ ਮੁਹਿੰਮ ਦਾ ਟੀਚਾ ਸੂਬੇ ਦੇ ਸਰਕਾਰੀ ਸਕੂਲਾਂ ’ਚ ਦਾਖ਼ਲੇ ਦੀ ਗਿਣਤੀ ਨੂੰ ਵਧਾਉਣਾ ਹੈ। ਵਿਭਾਗ ਨੇ ਇਸ ਮੁਹਿੰਮ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਪੱਧਰ ’ਤੇ 10 ਫ਼ੀਸਦੀ ਅਤੇ ਸੈਕੰਡਰੀ ਪੱਧਰ ’ਤੇ 5 ਫ਼ੀਸਦੀ ਦਾਖ਼ਲੇ ਵਧਾਉਣ ਦੇ ਟੀਚੇ ਲਈ ਡੀ. ਈ. ਓਜ਼ ਨੂੰ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਦਾਖ਼ਲਾ ਵਾਧੇ ਦੀ ਗਣਨਾ 31 ਜਨਵਰੀ 2025 ਤੱਕ ਦੀ ਸਥਿਤੀ ਦੇ ਆਧਾਰ ’ਤੇ ਕੀਤੀ ਜਾਵੇਗੀ। ਦਾਖ਼ਲਾ ਮੁਹਿੰਮ ਦੇ ਸੰਚਾਰੂ ਸੰਚਾਲਨ ਲਈ ਸੂਬਾ ਪੱਧਰ ਤੋਂ ਲੈ ਕੇ ਸਕੂਲ ਪੱਧਰ ਤੱਕ ਵਿਸ਼ੇਸ਼ ਦਾਖ਼ਲਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਦਾਖ਼ਲੇ ਦੀ ਸਥਿਤੀ ਦੀ ਨਿਗਰਾਨੀ ਅਤੇ ਸਮੀਖਿਆ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਮਾਪਿਆਂ ਨੂੰ ਦਿੱਤੀ ਟੋਲ ਫਰੀ ਨੰਬਰ ਦੀ ਸੁਵਿਧਾ
ਮਾਪਿਆਂ ਅਤੇ ਵਿਦਿਆਰਥੀਆਂ ਨੂੰ ਦਾਖ਼ਲੇ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਟੋਲ ਫਰੀ ਨੰਬਰ 18001802139 ਜਾਰੀ ਕੀਤਾ ਗਿਆ ਹੈ। ਇਸ ਨੰਬਰ ’ਤੇ ਕਾਲ ਕਰ ਕੇ ਸਾਰੇ ਤਰ੍ਹਾਂ ਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਖਿਆ ਵਿਭਾਗ, ਪੰਜਾਬ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਚਾਰ-ਪ੍ਰਸਾਰ ਦੀ ਵੀ ਪੂਰੀ ਯੋਜਨਾ ਬਣਾਈ ਹੈ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਮਾਤਾ-ਪਿਤਾ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ’ਚ ਕਰਵਾਉਣ ਲਈ ਪ੍ਰੇਰਿਤ ਹੋਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਵਾਲੀ ਗੱਲ, ਗਰਮੀ ਦੇ ਮੌਸਮ 'ਚ ਖੜ੍ਹਾ ਹੋ ਸਕਦੈ ਗੰਭੀਰ ਸੰਕਟ!
NEXT STORY