ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਉਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਭਾਈ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਜੋਂ ਸੇਵਾਵਾਂ ਨਿਭਾਉਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਜਸਵੰਤ ਸਿੰਘ ਪੁੜੈਨ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਗ੍ਹਾ 'ਤੇ ਫਿਲਹਾਲ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਨੂੰ ਜ਼ਿਮੇਵਾਰੀ ਸੌਂਪੀ ਗਈ ਹੈ। ਇੱਥੇ ਦੱਸ ਦੇਈਏ ਕਿ ਅੱਜ ਦੀ ਇਕੱਤਰਤਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਵਿਚਾਰ ਚਰਚਾ ਨਹੀਂ ਹੋਈ। ਹਾਲਾਂਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
NEXT STORY