ਨਵੀਂ ਦਿੱਲੀ/ਜਲੰਧਰ (ਸੁਨੀਲ ਪਾਂਡੇ, ਰਾਜ ਕੁਮਾਰ ਅਰੋੜਾ) : ਸਿੱਖਾਂ ਦੇ ਪ੍ਰਮੁੱਖ ਧਾਰਮਿਕ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ’ਤੇ ਗ਼ੈਰ-ਸਿੱਖ ਪ੍ਰਸ਼ਾਸਕ ਨਿਯੁਕਤ ਕਰਨ ’ਤੇ ਹੋਏ ਭਾਰੀ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਦਿੱਤਾ ਹੈ। ਇਸਦੇ ਨਾਲ ਹੀ ਗ਼ੈਰ-ਸਿੱਖ ਪ੍ਰਸ਼ਾਸਕ ਲਾਉਣ ਦਾ ਮਾਮਲਾ ਵੀ ਸੁਲਝ ਗਿਆ ਹੈ। ਸਿੱਖਾਂ ਦੇ ਭਾਰੀ ਵਿਰੋਧ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਆਈ. ਏ. ਐੱਸ. ਡਾ. ਵਿਜੈ ਸਤਬੀਰ ਸਿੰਘ ਨੂੰ ਨਵਾਂ ਪ੍ਰਸ਼ਾਸਕ ਬਣਾਇਆ ਹੈ। ਉਹ ਪਹਿਲਾਂ ਵੀ ਪ੍ਰਬੰਧਕੀ ਬੋਰਡ ਵਿਚ ਪ੍ਰਸ਼ਾਸਕ ਵਜੋਂ ਕੰਮ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਸਰਕਾਰ ਨੇ ਨਾਂਦੇੜ ਦੇ ਕੁਲੈਕਟਰ ਅਭਿਜੀਤ ਰਾਓਤ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ ਪਰ ਸਿੱਖਾਂ ਦੇ ਭਾਰੀ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ।
ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ
ਇਸੇ ਵਿਚਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਵਿਚ ਇਕ ਵਫਦ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲਿਆ। ਉਨ੍ਹਾਂ ਦਾ ਦਾਅਵਾ ਹੈ ਕਿ ਮੁਲਾਕਾਤ ਤੋਂ ਬਾਅਦ ਸਰਕਾਰ ਨੇ ਆਪਣਾ ਫ਼ੈਸਲਾ ਬਦਲਿਆ ਹੈ। ਵਫਦ ਨਾਲ ਗਏ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਕ ਗ਼ੈਰ-ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਪ੍ਰਬੰਧਕ ਨਿਯੁਕਤ ਕਰਨ ’ਤੇ ਸਿੱਖ ਕੌਮ ਬਹੁਤ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ : ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ
ਇਸਦੀ ਸ਼ਿਕਾਇਤ ਉਨ੍ਹਾਂ ਉਪ-ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰ ਕੇ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਰੁਟੀਨ ਮਾਮਲੇ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕ ਲਾਇਆ ਗਿਆ ਹੈ। ਉਪ ਮੁੱਖ ਮੰਤਰੀ ਨੇ ਤੁਰੰਤ ਡਾ. ਵਿਜੈ ਸਤਬੀਰ ਸਿੰਘ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਨਵਾਂ ਪ੍ਰਬੰਧਕ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦਾ ਵੱਡਾ ਮਸਲਾ ਬਣ ਗਿਆ ਸੀ। ਹੁਣ ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਅਸੀਂ ਰਾਹਤ ਮਹਿਸੂਸ ਕਰ ਰਹੇ ਹਾਂ ਕਿਉਂਕਿ ਇਕ ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕ ਨਿਯੁਕਤ ਕੀਤਾ ਿਗਆ ਹੈ। ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਮਾਮਲਾ ਸਿੱਖਾਂ ਵਿਚ ਵੱਡੀ ਚਿੰਤਾ ਦਾ ਵਿਸ਼ਾ ਸੀ ਕਿਉਂਕਿ ਸਿਰਫ਼ ਸਿੱਖ ਹੀ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਜਾਣੂ ਹੁੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ, ਭੇਜੇ ਨੋਟਿਸ
ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ’ਤੇ ਗ਼ੈਰ-ਸਿੱਖ ਪ੍ਰਸ਼ਾਸਕ ਨਿਯੁਕਤ ਕਰਨ ਦਾ ਉਨ੍ਹਾਂ ਸਖ਼ਤ ਵਿਰੋਧ ਜਤਾਇਆ ਸੀ ਅਤੇ ਨਾਲ ਹੀ ਮਹਾਰਾਸ਼ਟਰ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣ ਸਬੰਧੀ ਅਪੀਲ ਕੀਤੀ ਸੀ। ਸਰਕਾਰ ਦੇ ਪਹਿਲੇ ਫ਼ੈਸਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਸੀ ਪਰ ਹੁਣ ਦੇ ਫ਼ੈਸਲੇ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਇਸਦੇ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪੰਜਾਬ ’ਚ ਫੈਲਿਆ ਡੰਮੀ ਸਕੂਲਾਂ ਦਾ ਮਾਇਆਜਾਲ, ਬਿਨਾਂ ਹਾਜ਼ਰੀ ਤੋਂ ਮੈਰਿਟ ’ਚ ਆ ਰਹੇ ਵਿਦਿਆਰਥੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਸਾਹਨੀ ਨੇ PM ਮੋਦੀ ਨੂੰ ਦਿੱਤਾ ਮੰਗ ਪੱਤਰ, ਜੰਮੂ-ਕਸ਼ਮੀਰ ਦੇ ਸਿੱਖਾਂ ਲਈ ਕੀਤੀ ਇਹ ਮੰਗ
NEXT STORY