ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਮਿਲਣ ਵਾਲੇ ਮਿਡ-ਡੇਅ-ਮੀਲ ਦੇ ਹਫ਼ਤਾਵਾਰੀ ਮੈਨਿਊ ’ਚ ਅਹਿਮ ਬਦਲਾਅ ਕੀਤੇ ਹਨ। ਇਹ ਨਵੇਂ ਨਿਰਦੇਸ਼ 1 ਨਵੰਬਰ ਤੋਂ 30 ਨਵੰਬਰ ਤੱਕ ਲਾਗੂ ਰਹਿਣਗੇ। ਇਹ ਬਦਲਾਅ ਬੱਚਿਆਂ ਦੇ ਪੋਸ਼ਣ ਪੱਧਰ ’ਚ ਸੁਧਾਰ ਅਤੇ ਖਾਣੇ ਨੂੰ ਜ਼ਿਆਦਾ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲਾਂ ’ਚ ਖਾਣਾ ਵਿਦਿਆਰਥੀਆਂ ਨੂੰ ਲਾਈਨ ਵਿਚ ਬਿਠਾ ਕੇ ਪਰੋਸਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਮਿਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਨੂੰ ਨਿਰਧਾਰਿਤ ਮੈਨਿਊ ਮੁਤਾਬਕ ਹੀ ਖਾਣਾ ਤਿਆਰ ਕਰਨਾ ਹੋਵੇਗਾ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਪਾਏ ਜਾਣ ’ਤੇ ਉਸ ਦੀ ਜ਼ਿੰਮੇਵਾਰੀ ਸਬੰਧਿਤ ਸਕੂਲ ਦੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਹਨ ਚਾਲਕ ਹੁਣ ਸਿਰਫ...
ਨਵਾਂ ਮਿਡ-ਡੇ ਮੀਲ ਮੈਨਿਊ (1 ਤੋਂ 30 ਨਵੰਬਰ ਤੱਕ)
ਸੋਮਵਾਰ : ਦਾਲ ਅਤੇ ਰੋਟੀ
ਮੰਗਲਵਾਰ : ਰਾਜਮਾਂਹ-ਚੌਲ ਅਤੇ ਮੌਸਮੀ ਫਲ
ਬੁੱਧਵਾਰ : ਕਾਲੇ-ਸਫੈਦ ਚਨੇ (ਆਲੂ ਦੇ ਨਾਲ) ਅਤੇ ਪੂੜੀ/ਰੋਟੀ
ਵੀਰਵਾਰ : ਕੜੀ (ਆਲੂ ਅਤੇ ਪਿਆਜ਼ ਦੇ ਪਕੌੜੇ ਦੇ ਨਾਲ) ਅਤੇ ਚੌਲ
ਸ਼ੁੱਕਰਵਾਰ : ਮੌਸਮੀ ਸਬਜ਼ੀ ਦੇ ਨਾਲ ਰੋਟੀ
ਸ਼ਨੀਵਾਰ : ਸਾਬਤ ਮਾਂਹ ਦੀ ਦਾਲ ਦੇ ਨਾਲ ਚੌਲ ਅਤੇ ਖੀਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਹਨ ਚਾਲਕ ਹੁਣ ਸਿਰਫ...
NEXT STORY