ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਨਵੇਂ ਮੰਤਰੀ ਦੀ ਐਂਟਰੀ ਹੋ ਗਈ ਹੈ। ਲੁਧਿਆਣਾ ਪੱਛਮੀ ਹਲਕੇ ਤੋਂ ਹਾਲ ਹੀ 'ਚ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਗਈ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...
ਹਾਲਾਂਕਿ ਉਨ੍ਹਾਂ ਨੂੰ ਕਿਹੜਾ ਵਿਭਾਗ ਮਿਲੇਗਾ, ਇਸ ਬਾਰੇ ਅਜੇ ਥੋੜ੍ਹੀ ਦੇਰ ਤੱਕ ਪਤਾ ਲੱਗੇਗਾ। ਇੱਥੇ ਇਹ ਵੀ ਦੱਸ ਦੇਈਏ ਕਿ ਚੋਣ ਮੁਹਿੰਮ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲ੍ਹੇ ਤੌਰ 'ਤੇ ਐਲਾਨ ਕੀਤਾ ਸੀ ਕਿ ਸੰਜੀਵ ਅਰੋੜਾ ਨੂੰ ਚੋਣ ਜਿੱਤਣ ਤੋਂ ਬਾਅਦ ਕੈਬਨਿਟ ਮੰਤਰੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : Punjab : ਮੀਂਹ ਦੇ ਖੜ੍ਹੇ ਪਾਣੀ 'ਚ ਡੁੱਬਣ ਨਾਲ 2 ਬੱਚਿਆਂ ਦੀ ਮੌਤ, ਨਹਾਉਂਦੇ ਸਮੇਂ ਡੁੱਬੇ ਸੀ ਬੱਚੇ
ਸੰਜੀਵ ਅਰੋੜਾ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 3 ਸਾਲਾਂ ਦੇ ਕਾਰਜਕਾਲ ਦੌਰਾਨ ਇਹ ਮੰਤਰੀ ਮੰਡਲ ਦਾ 7ਵਾਂ ਵਿਸਥਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਸਿੱਧੀ ਬਿਜਾਈ 'ਚ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਪੂਰੇ ਪੰਜਾਬ 'ਚੋਂ ਮੋਹਰੀ
NEXT STORY