ਲੁਧਿਆਣਾ (ਖੁਰਾਣਾ) : ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਵਿਭਾਗ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵੱਡੇ ਡਿਫ਼ਾਲਟਰਾਂ ਦੀ ਸੂਚੀ ’ਚ ਸ਼ਾਮਲ ਹਨ। ਇਕ ਰਿਪੋਰਟ ਮੁਤਾਬਕ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦੇ ਸਿਰ ’ਤੇ ਪਾਵਰਕਾਮ ਵਿਭਾਗ ਦੀ ਕੁਲ 30,246.34 ਲੱਖ ਰੁਪਏ ਦੀ ਦੇਣਦਾਰੀ ਬਕਾਇਆ ਖੜ੍ਹੀ ਹੋਈ ਹੈ। ਸਿੱਧੇ ਲਫਜ਼ਾਂ ’ਚ ਕਿਹਾ ਜਾਵੇ ਤਾਂ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਪਾਵਰਕਾਮ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਗਈ। ਅਜਿਹੇ ’ਚ ਸਵਾਲ ਉੱਠਣੇ ਲਾਜ਼ਮੀ ਹਨ ਕਿ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸਹੀ ਸਮੇਂ ’ਤੇ ਬਿਜਲੀ ਦੇ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੀ ਆਮ ਜਨਤਾ ਖ਼ਿਲਾਫ਼ ਤਾਂ ਲਗਾਤਾਰ ਤਾਬੜਤੋੜ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ’ਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ 10-20 ਹਜ਼ਾਰ ਰੁਪਏ ਦੀ ਵਸੂਲੀ ਲਈ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਸਮੇਤ ਮੀਟਰ ਤੱਕ ਵੀ ਉਤਾਰ ਕੇ ਕਬਜ਼ੇ ’ਚ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 40 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 1 ਅਕਤੂਬਰ ਤੋਂ 31 ਦਸੰਬਰ ਤੱਕ...
ਹੋਰ ਤਾਂ ਹੋਰ, ਅਧਿਕਾਰੀ ਆਮ ਜਨਤਾ ਦੀ ਕੋਈ ਅਪੀਲ ਦਲੀਲ ਸੁਣਨ ਲਈ ਰਾਜ਼ੀ ਨਹੀਂ ਹਨ ਪਰ ਦੂਜੇ ਪਾਸੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਵਿਭਾਗਾਂ ’ਤੇ ਪਾਵਰਕਾਮ ਵਿਭਾਗ ਪੂਰੀ ਮਿਹਰਬਾਨੀ ਦਿਖਾ ਰਿਹਾ ਹੈ ਅਤੇ ਕਰੋੜਾਂ ਰੁਪਏ ਦੇ ਬਿੱਲ ਬਕਾਇਆ ਖੜ੍ਹੇ ਹੋਣ ਦੇ ਬਾਵਜੂਦ ਪਾਵਰਕਾਮ ਦੇ ਅਧਿਕਾਰੀ ਅਤੇ ਮੁਲਾਜ਼ਮ ਉਕਤ ਵਿਭਾਗੀ ਦਫ਼ਤਰਾਂ ’ਚ ਲੱਗੇ ਬਿਜਲੀ ਦੇ ਕੁਨੈਕਸ਼ਨ ਅਤੇ ਮੀਟਰ ਕੱਟਣ ਦੀ ਹਿੰਮਤ ਨਹੀਂ ਜੁਟਾ ਪਾ ਰਹੇ ਹਨ, ਜੋ ਕਿ ਕਿਤੇ ਨਾ ਕਿਤੇ ਅਧਿਕਾਰੀਆਂ ਦੀ ਦੋਹਰੀ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਪੰਜਾਬੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ! ਇਸ ਯੋਜਨਾ ਨੂੰ ਹਰੀ ਝੰਡੀ ਮਿਲਣ ਦੀ ਉਡੀਕ
ਇਸ ਕਾਰਨ ਆਮ ਜਨਤਾ ਨੂੰ ਚੱਕੀ ’ਚ ਪਿਸਣਾ ਪੈ ਰਿਹਾ ਹੈ। ਹਾਲਾਂਕਿ ਇਸ ਗੰਭੀਰ ਮੁੱਦੇ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਆਮ ਜਨਤਾ ਨਾਲ ਜੁੜੀਆਂ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਚੱਲਣ ਕਾਰਨ ਉਕਤ ਦਫ਼ਤਰਾਂ ਦੇ ਬਿਜਲੀ ਕੁਨੈਕਸ਼ਨ ਨਹੀਂ ਕੱਟੇ ਜਾ ਸਕਦੇ ਪਰ ਪਾਵਰਕਾਮ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਦਫ਼ਤਰਾਂ ਨੂੰ ਸਮੇਂ-ਸਮੇਂ ’ਤੇ ਪੱਤਰ ਜਾਰੀ ਕਰ ਕੇ ਬਕਾਇਆ ਖੜ੍ਹੇ ਬਿੱਲ ਉਚਿਤ ਸਮੇਂ ’ਤੇ ਜਮ੍ਹਾਂ ਕਰਵਾਉਣ ਲਈ ਰਿਮਾਈਂਡਰ ਜਾਰੀ ਕੀਤੇ ਜਾ ਰਹੇ ਹਨ। ਪਾਵਰਕਾਮ ਵਿਭਾਗ ਆਮ ਜਨਤਾ ਸਮੇਤ ਸਰਕਾਰੀ ਵਿਭਾਗਾਂ ’ਚ ਵੀ ਬਿਜਲੀ ਦੀ 24 ਘੰਟੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਸਮੇਤ ਸਮੇਂ-ਸਮੇਂ ’ਤੇ ਬਕਾਇਆ ਬਿੱਲ ਵਸੂਲਣ ਲਈ ਪਾਬੰਦ ਹੈ। ਇਸ ’ਚ ਕਿਸੇ ਵੀ ਤਰ੍ਹਾਂ ਦੀ ਦੋਹਰੀ ਮਾਨਸਿਕਤਾ ਨਿਭਾਏ ਜਾਣ ਦਾ ਸਵਾਲ ਹੀ ਪੈਦਾ ਦੀ ਨਹੀਂ ਹੁੰਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 40 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 1 ਅਕਤੂਬਰ ਤੋਂ 31 ਦਸੰਬਰ ਤੱਕ...
NEXT STORY