ਚੰਡੀਗੜ੍ਹ : ਪੰਜਾਬ 'ਚ ਨਵੰਬਰ ਮਹੀਨੇ ਦੌਰਾਨ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਮੌਸਮ ਲਗਾਤਾਰ ਕਰਵਟ ਲੈ ਰਿਹਾ ਹੈ। ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ ਆਇਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਵਿਭਾਗ ਦੇ ਮੁਤਾਬਕ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹੇ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ, ਅਹਿਮ ਬਿੱਲ ਕੀਤੇ ਜਾਣਗੇ ਪੇਸ਼
ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਏਅਰ ਕੁਆਲਿਟੀ ਇੰਡੈਕਸ 'ਚ ਸੁਧਾਰ ਹੋ ਸਕਦਾ ਹੈ ਕਿਉਂਕਿ ਹਵਾ 'ਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਮੀਂਹ ਸਾਫ਼ ਕਰ ਦੇਵੇਗਾ। ਬੀਤੇ ਦਿਨੀਂ ਵੀ ਕਈ ਇਲਾਕਿਆਂ 'ਚ ਹੋਈ ਬੂੰਦਾਬਾਂਦੀ ਕਾਰਨ ਦਿਨ ਦਾ ਤਾਪਮਾਨ ਔਸਤਾਨ 22 ਡਿਗਰੀ ਰਿਕਾਰਡ ਕੀਤਾ ਗਿਆ ਹੈ, ਆਮ ਨਾਲੋਂ 4 ਡਿਗਰੀ ਤੱਕ ਘੱਟ ਹੈ। ਪਹਾੜਾਂ 'ਤੇ ਵੀ ਬਰਫ਼ਬਾਰੀ ਦਾ ਅਲਰਟ ਹੈ, ਜਿਸ ਕਾਰਨ ਅਗਲੇ 2 ਦਿਨਾਂ 'ਚ ਹਲਕੀ ਸੀਤ ਲਹਿਰ ਚੱਲਣ ਦਾ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : School Teachers ਲਈ ਖ਼ੁਸ਼ਖ਼ਬਰੀ, ਸਿੱਖਿਆ ਵਿਭਾਗ ਨੇ ਜਾਰੀ ਕੀਤੀ Notification
ਜਾਣੋ ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਸੂਬੇ 'ਚ ਅੱਗੇ 3 ਦਸੰਬਰ ਤੱਕ ਮੀਂਹ ਦੇ ਕੋਈ ਆਸਾਰ ਨਹੀਂ ਹਨ। ਵਿੱਚ-ਵਿੱਛ ਹਲਕੇ ਬੱਦਲ ਛਾਏ ਰਹਿਣਗੇ, ਜਦੋਂ ਕਿ ਸਵੇਰ ਦੇ ਸਮੇੰ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੇਗੀ। ਇਸ ਦੇ ਮੱਦੇਨਜ਼ਰ ਰਾਤ ਦੇ ਤਾਪਮਾਨ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲਣ ਵਾਲੀ ਹੈ, ਜਦੋਂ ਕਿ ਦਿਨ ਦੇ ਸਮੇਂ ਮੌਸਮ ਖ਼ੁਸ਼ਕ ਰਹਿਣ ਨਾਲ ਤਾਪਮਾਨ ਆਮ ਦੇ ਆਸ-ਪਾਸ ਹੀ ਰਿਕਾਰਡ ਹੋਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ
NEXT STORY