ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦੀ ਪਲਸ ਰੇਟ 'ਚ ਸੁਧਾਰ ਹੋ ਰਿਹਾ ਹੈ ਅਤੇ ਹਾਲਤ ਸਥਿਰ ਬਣੀ ਹੋਈ ਹੈ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਜੀਵ ਅਰੋੜਾ ਪੁੱਜੇ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਮਾਤਾ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਹਨ।
ਇਹ ਵੀ ਪੜ੍ਹੋ : ਸਕੂਲਾਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਪੇਪਰਾਂ ਦੀ DATESHEET, ਵਿਦਿਆਰਥੀ ਪੜ੍ਹ ਲੈਣ ਪੂਰਾ ਸ਼ਡਿਊਲ
ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੀ ਸਿਹਤ ਪਲਸ ਰੇਟ ਡਿੱਗਣ ਕਾਰਨ ਜ਼ਿਆਦਾ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਨ੍ਹਾਂ ਦੀ ਸਿਹਤ 'ਚ ਹੁਣ ਸੁਧਾਰ ਹੈ ਅਤੇ ਡਾਕਟਰਾਂ ਦੇ ਮੁਤਾਬਕ ਉਨ੍ਹਾਂ ਨੂੰ ਇਕ ਜਾਂ 2 ਦਿਨਾਂ ਅੰਦਰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਬੁਖ਼ਾਰ, ਇੰਫੈਕਸ਼ਨ ਅਤੇ ਦਿਲ ਦੀ ਧੜਕਣ ਬਾਰੇ ਵੀ ਸ਼ਿਕਾਇਤ ਸੀ। ਹੁਣ ਉਨ੍ਹਾਂ ਦੀ ਸਿਹਤ 'ਚ ਕਾਫੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿਹਤ 'ਚ ਸੁਧਾਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ
NEXT STORY