ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 24, 25 ਅਤੇ 26 ਜੂਨ ਨੂੰ ਦਿੱਤੀ ਗਈ ਹੜਤਾਲ ਦੀ ਕਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਸਾਰੀਆਂ ਡਿਪੂ ਕਮੇਟੀਆਂ ਨੂੰ ਨਿਰਵਿਘਨ ਬੱਸ ਸੇਵਾ ਚਲਾਉਣ ਦੀ ਅਪੀਲ ਕੀਤੀ ਹੈ। ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਥੇਬੰਦੀ ਦੀਆਂ ਮੰਗਾਂ ਸਬੰਧੀ ਪਿਛਲੇ ਦੋ ਦਿਨਾਂ ਤੋਂ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਸੀ। ਇਸ ਦੌਰਾਨ ਸਰਕਾਰ ਵੱਲੋਂ ਕੁੱਝ ਅਹਿਮ ਮਸਲਿਆਂ 'ਤੇ ਸਕਾਰਾਤਮਕ ਰਵੱਈਆ ਅਪਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ 25 ਤੋਂ 28 ਜੂਨ ਤੱਕ...
ਉਨ੍ਹਾਂ ਦੱਸਿਆ ਕਿ ਜੱਥੇਬੰਦੀ ਦੀ ਮੁੱਖ ਮੰਗ ਅਨੁਸਾਰ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਨੂੰ ਰੱਦ ਕਰਨ ਸਬੰਧੀ ਫਾਈਲ ਵਿਭਾਗ ਅਤੇ ਸਰਕਾਰ ਵੱਲੋਂ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਸਬੰਧੀ 24 ਜੂਨ ਨੂੰ ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਨੂੰ ਧਿਆਨ 'ਚ ਰੱਖਦੇ ਹੋਏ ਯੂਨੀਅਨ ਨੇ 24 ਜੂਨ ਤੋਂ ਸ਼ੁਰੂ ਹੋਣ ਵਾਲੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਨੇ ਸਾਰੇ ਡਿਪੂਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਬੱਸ ਸੇਵਾਵਾਂ ਆਮ ਦਿਨਾਂ ਵਾਂਗ ਜਾਰੀ ਰੱਖੀਆਂ ਜਾਣ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਸ਼ਮਸ਼ੇਰ ਢਿੱਲੋਂ ਨੇ ਕਿਹਾ ਕਿ ਸਰਕਾਰ ਨਾਲ 24 ਜੂਨ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਜੱਥੇਬੰਦੀ ਦੀ ਆਪਸੀ ਬੈਠਕ ਬੁਲਾਈ ਜਾਵੇਗੀ, ਜਿਸ 'ਚ ਸਰਕਾਰ ਦੇ ਰੁਖ ਅਤੇ ਮੰਗਾਂ 'ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਉਪਰੰਤ ਅਗਲੀ ਰਣਨੀਤੀ ਅਤੇ ਸੰਘਰਸ਼ ਸਬੰਧੀ ਫ਼ੈਸਲਾ ਲਿਆ ਜਾਵੇਗਾ। ਯੂਨੀਅਨ ਦੇ ਇਸ ਫ਼ੈਸਲੇ ਨਾਲ ਫਿਲਹਾਲ ਸੂਬੇ ਭਰ ਦੇ ਹਜ਼ਾਰਾਂ ਯਾਤਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ, ਕਿਉਂਕਿ ਤਿੰਨ ਦਿਨਾਂ ਦੀ ਹੜਤਾਲ ਕਾਰਨ ਪੰਜਾਬ 'ਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣ ਗਿਆ ਸੀ। ਹੁਣ ਸਭ ਦੀਆਂ ਨਜ਼ਰਾਂ 24 ਜੂਨ ਨੂੰ ਸਰਕਾਰ ਅਤੇ ਯੂਨੀਅਨ ਵਿਚਾਲੇ ਹੋਣ ਵਾਲੀ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਹੀ ਅਗਲੇ ਸੰਘਰਸ਼ ਦੀ ਦਿਸ਼ਾ ਤੈਅ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
NEXT STORY