ਚੰਡੀਗੜ੍ਹ: ਭਾਰਤ ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 12 ਜੁਲਾਈ ਨੂੰ ਹੋਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ 'ਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਤੇਜ਼ ਬਾਰਿਸ਼ ਹੋ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੰਚ ਦਾ ਕਤਲ
ਉੱਥੇ ਹੀ ਮਾਲਵਾ ਖੇਤਰ ਦੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਅਗਲੇ 5 ਦਿਨ ਤੱਕ ਮੌਸਮ ਸੁੱਕਾ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 13 ਜੁਲਾਈ ਤੋਂ ਬਾਅਦ ਬਾਰਿਸ਼ ਦਾ ਦਾਇਰਾ ਘੱਟ ਜਾਵੇਗਾ ਅਤੇ ਸਿਰਫ਼ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।ਇਸ ਦੇ ਨਾਲ ਹੀ ਬਾਕੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ
ਦੱਸ ਦੇਈਏ ਕਿ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਪੱਧਰ ਦੇ ਨੇੜੇ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
NEXT STORY