ਲੁਧਿਆਣਾ (ਖੁਰਾਣਾ)- ਮਾਨ ਸਰਕਾਰ ਵੱਲੋਂ ਸੂਬੇ ’ਚ 9,750 ਪਰਿਵਾਰਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕੀਤੇ ਜਾਣ ਸਬੰਧੀ ਤੈਅ ਕੀਤੀ ਗਈ ਅੰਤਿਮ ਤਰੀਕ ਨੂੰ ਹੁਣ 5 ਦਸੰਬਰ ਤੋਂ ਵਧਾ ਕੇ 26 ਦਸੰਬਰ ਤੱਕ ਕਰ ਦਿੱਤਾ ਗਿਆ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਰਾਸ਼ਨ ਡਿਪੂ ਲੈੋਣ ਦੇ ਚਾਹਵਾਨ ਪਰਿਵਾਰਾਂ ਨੂੰ ਆਪਣੇ ਆਵੇਦਨ-ਪੱਤਰ ਸਬੰਧਤ ਖੁਰਾਕ ਅਤੇ ਸਪਲਾਈਜ਼ ਵਿਭਾਗ ਦੇ ਦਫਤਰ ’ਚ ਦਾਖਲ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਕਰੀਬ 8 ਸਾਲਾਂ ਤੋਂ ਬਾਅਦ ਰਾਸ਼ਨ ਡਿਪੂ ਅਲਾਟਮੈਂਟ ਕਰਨ ਦੀ ਯੋਜਨਾ ਨੂੰ ਹਰੀ ਝੰਡੀ ਦਿਖਾਈ ਗਈ ਹੈ, ਜਦੋਂਕਿ ਇਸ ਤੋਂ ਪਹਿਲਾਂ ਜ਼ਿਲ੍ਹੇ ’ਚ ਮਰਹੂਮ ਮੁੱਖ ਮੰਤਰੀ ਪਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਰਾਸ਼ਨ ਡਿਪੂ ਅਲਾਟ ਕੀਤੇ ਗਏ ਸਨ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਇਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ 23 ਜ਼ਿਲਿਆਂ ’ਚ 1,850 ਦੇ ਕਰੀਬ ਰਾਸ਼ਨ ਡਿਪੂ ਚੱਲ ਰਹੇ ਹਨ। ਵਿਭਾਗ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਜਨਰਲ, ਐੱਸ.ਸੀ., ਬੀ.ਸੀ., ਸਾਬਕਾ ਸੈਨਿਕ, ਸੁਤੰਤਰਤਾ ਸੈਨਾਨੀ, ਦਿਵਿਆਂਗ ਅਤੇ ਦੰਗਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਡਿਪੂ ਅਲਾਟ ਕੀਤੇ ਜਾਣੇ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਦੀ ਵਰਦੀ 'ਚ ਘਰ ਵੜ ਕੇ ਚੁੱਕ ਲਿਆ ਨੌਜਵਾਨ, ਫ਼ਿਰ ਮੰਗ ਲਈ 50 ਲੱਖ ਦੀ ਫਿਰੌਤੀ
NEXT STORY