ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ 10 ਤਾਰੀਖ਼ ਤੱਕ ਕਿਸੇ ਤਰ੍ਹਾਂ ਦੇ ਤੂਫ਼ਾਨ ਜਾਂ ਮੀਂਹ ਦਾ ਕੋਈ ਅਲਰਟ ਨਹੀਂ ਹੈ। ਦੱਸਣਯੋਗ ਹੈ ਕਿ ਪਹਾੜਾਂ 'ਤੇ ਬਰਫ਼ਬਾਰੀ ਨਾਲ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਡ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਔਖੇ-ਸੌਖੇ ਕੱਢਣੇ ਪੈਣਗੇ ਦਿਨ
ਹਾਲਾਂਕਿ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈਆ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਤੱਕ ਤਾਪਮਾਨ ਆਮ ਨਾਲੋਂ ਜ਼ਿਆਦਾ ਰਹੇਗਾ। ਇਸ ਦੇ ਨਾਲ ਹੀ 7 ਤੋਂ 14 ਤਾਰੀਖ਼ ਤੱਕ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਧੀ ਰਾਤੀਂ ਵੱਡਾ ਧਮਾਕਾ! ਆਵਾਜ਼ ਸੁਣ ਕੰਬ ਗਏ ਲੋਕ, ਪੈ ਗਈਆਂ ਭਾਜੜਾਂ (ਤਸਵੀਰਾਂ)
ਦੂਜੇ ਪਾਸੇ ਚੰਡੀਗੜ੍ਹ 'ਚ ਵੀ ਸੋਮਵਾਰ ਰਾਤ ਨੂੰ ਹਲਕਾ ਮੀਂਹ ਪਿਆ ਪਰ ਮੰਗਲਵਾਰ ਸਵੇਰ ਦੀ ਸ਼ੁਰੂਆਤ ਸੂਰਜ ਨਾਲ ਹੋਈ ਅਤੇ ਬੁੱਧਵਾਰ ਨੂੰ ਵੀ ਮੌਸਮ ਸਾਫ਼ ਹੈ। ਠੰਡੀਆਂ ਹਵਾਵਾਂ ਚੱਲਣ ਕਾਰਨ ਬੀਤੀ ਰਾਤ ਤਾਪਮਾਨ ਇਕ ਵਾਰ ਫਿਰ ਡਿੱਗ ਕੇ 20 ਡਿਗਰੀ ਤੱਕ ਪਹੁੰਚ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
NEXT STORY