ਜਲੰਧਰ- ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਯਾਨੀ ਕਿ ਅਗਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ ਅਤੇ ਮੌਸਮ ਸਾਫ਼ ਰਹੇਗਾ। ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵਿੱਚ ਵੀ ਸੁਧਾਰ ਆ ਸਕੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। 8 ਸਤੰਬਰ ਯਾਨੀ ਅੱਜ ਸੂਬੇ ਦੇ ਕੁਝ ਉੱਤਰੀ ਜ਼ਿਲ੍ਹਿਆਂ—ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਬਿਜਲੀ ਲਿਸ਼ਕਣ ਅਤੇ ਮੀਂਹ ਦੇ ਆਸਾਰ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਉੱਥੇ ਹੀ ਵਿਭਾਗ ਨੇ 9 ਸਤੰਬਰ ਤੋਂ 12 ਸਤੰਬਰ ਤੱਕ ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਕੋਈ ਵੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦੌਰਾਨ ਮੌਸਮ ਸੁਹਾਵਣਾ ਅਤੇ ਸਧਾਰਨ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜੇ ਵੀ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੌਸਮ ਨਾਲ ਸਬੰਧਤ ਸਾਵਧਾਨੀਆਂ ਜ਼ਰੂਰ ਵਰਤਣ।
ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬੱਸ ਸਟੈਂਡ ਵਿਖੇ ਚਲਾਇਆ ਗਿਆ ਕਾਸੋ ਆਪਰੇਸ਼ਨ
NEXT STORY