ਲੁਧਿਆਣਾ (ਵਿੱਕੀ) : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਊਟਸੋਰਸ ਏਜੰਸੀ ਪੇਸਕੋ ਦੇ ਜ਼ਰੀਏ ਰੱਖੇ ਗਏ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡਾਂ ਦੀ ਡਿਊਟੀ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਸਖ਼ਤ ਰੁਖ ਅਪਣਾਇਆ ਹੈ। ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਲਿਖ਼ਤੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ
ਵਿਭਾਗ ਦੇ ਨੋਟਿਸ 'ਚ ਆਇਆ ਹੈ ਕਿ ਪੇਸਕੋ ਦੇ ਮਾਧਿਅਮ ਨਾਲ ਤਾਇਨਾਤ ਕੀਤੇ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡਾਂ ਦੀ ਡਿਊਟੀ ਕਈ ਸਕੂਲ ਮੁਖੀਆਂ ਵੱਲੋਂ ਨਿਯਮਾਂ ਦੇ ਖ਼ਿਲਾਫ਼ ਜਾ ਕੇ ਆਪਣੇ ਪੱਧਰ ’ਤੇ ਹੀ ਹੋਰਨਾਂ ਕੰਮਾਂ 'ਚ ਲਗਾ ਦਿੱਤੀ ਗਈ ਹੈ। ਵਿਭਾਗ ਦੇ ਮੁਤਾਬਕ ਸਕੂਲ ਮੁਖੀਆਂ ਦਾ ਇਹ ਕਦਮ ਇਨ੍ਹਾਂ ਮੁਲਾਜ਼ਮਾਂ ਦੇ ਲਈ ਨਿਰਧਾਰਤ ਕੀਤੀਆਂ ਗਈਆਂ ਆਡੀਸ਼ੀਅਲ ਡਿਊਟੀਆਂ ਦੇ ਨਿਯਮਾਂ ਦੇ ਬਿਲਕੁਲ ਖ਼ਿਲਾਫ਼ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!
ਵਿਭਾਗ ਨੇ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਭਵਿੱਖ 'ਚ ਸਿੱਖਿਆ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਸਰਕਾਰੀ ਸਕੂਲਾਂ 'ਚ ਕੰਮ ਕਰ ਰਹੇ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡਾਂ ਦੀ ਇਸ ਤਰ੍ਹਾਂ ਦੀ ਕੋਈ ਵੀ ਵਾਧੂ ਜਾਂ ਵੱਖਰੀ ਡਿਊਟੀ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
NEXT STORY