ਸੰਗਰੂਰ (ਸਿੰਗਲਾ)- ਜੈਨ ਧਰਮ ਦੇ ਸੰਮਤਸਰੀ ਮਹਾਂਪੁਰਵ 20 ਤੋਂ 27 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਕਰਨਾ ਬਹੁਤ ਅਸ਼ੁੱਭ ਮੰਨਿਆ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' ਦੇ ਸਾਬਕਾ ਮੰਤਰੀ ਘਰ Raid ਬਾਰੇ CM ਮਾਨ ਦਾ ਵੱਡਾ ਬਿਆਨ
ਜੈਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਨਾ ਉਠਾਇਆ ਜਾ ਸਕੇ। ਇਸ ਲਈ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਰਾਹੁਲ ਚਾਬਾ, ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਕੇ 27 ਅਗਸਤ (ਦਿਨ ਬੁੱਧਵਾਰ) ਨੂੰ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ/ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ 13 ਸਤੰਬਰ ਨੂੰ
NEXT STORY