ਗੁਰਦਾਸਪੁਰ (ਹਰਮਨ, ਵਿਨੋਦ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਗੁਰਦਾਸਪੁਰ ’ਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ, ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ. ਐੱਸ. ਐੱਫ਼ ਪਰਸੋਨਲ ਆਦਿ ਸਰਕਾਰ ਦੀਆਂ ਸਕਿਉਰਿਟੀ ਫੋਰਸਜ਼ ਨੂੰ ਇਸ ਤੋਂ ਛੋਟ ਹੋਵੇਗੀ, ਜਿਨ੍ਹਾਂ ਦਾ ਯੂਨੀਫ਼ਾਰਮ ਕੋਡ ਓਲਾਈਵ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਮਨਾਹੀ ਦੇ ਇਹ ਹੁਕਮ ਹਿੰਦ-ਪਾਕਿ ਸਰਹੱਦ ਉੱਪਰ ਸੰਵੇਦਨਸ਼ੀਲ ਮਾਹੌਲ ਹੋਣ ਕਰ ਕੇ ਤਣਾਅ ਦੀ ਪੈਦਾ ਹੋਈ ਸਥਿਤੀ ਕਾਰਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਤਾਂ ’ਚ ਕੋਈ ਸਮਾਜ ਵਿਰੋਧ ਤੱਤ ਅਜਿਹੇ ਰੰਗ ਦੀ ਵਰਦੀ, ਜੀਪਾਂ, ਮੋਟਰਸਾਈਕਲਾਂ ਦੀ ਵਰਤੋਂ ਕਰ ਕੇ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਉਨ੍ਹਾਂ ਵੱਲੋਂ ਇਹ ਮਨਾਹੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਲੰਘੀ ਰਾਤ ਫਿਰ ਪਾਕਿ ਵੱਲੋਂ ਤਰਨਤਾਰਨ 'ਚ ਛੱਡੇ ਗਏ ਡਰੋਨਜ਼, ਲੋਕ ਡਰ ਦੇ ਸਾਏ ਹੇਠ ਕੱਟ ਰਹੇ ਰਾਤਾਂ
ਉਨ੍ਹਾਂ ਨੇ ਕਿਹਾ ਕਿ ਇਸ ਵੱਖਰੇਪਨ ਨੂੰ ਯਕੀਨੀ ਬਣਾਉਣ ਵਾਸਤੇ ਇਹ ਜ਼ਰੂਰੀ ਹੈ ਕਿ ਉਲਾਈਵ ਰੰਗ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ ਅਤੇ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਆਮ ਜਨਤਾ ਨੂੰ ਇਹ ਨਾ ਵੇਚੀਆਂ ਜਾਣ। ਮਨਾਹੀ ਦੇ ਇਹ ਹੁਕਮ 10 ਮਈ 2025 ਤੋਂ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਣੇ ਫੜਿਆ ਗਿਆ ਨਸ਼ਾ ਤਸਕਰ
NEXT STORY