ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 2 ਅਪ੍ਰੈਲ ਤੋਂ ਕੈਂਪਸ ਨੂੰ ਲੈ ਕੇ ਨਵੇਂ ਹੁਕਮ ਲਾਗੂ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲੈਂਦਿਆਂ ਹੋਇਆ ਕੈਂਪਸ 'ਚ ਬਾਹਰੀ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ 'ਚ ਐਂਟਰ ਹੋਣ ਵਾਲੀਆਂ ਗੱਡੀਆਂ ਦੀ ਵੀ ਸਖ਼ਤ ਚੈਕਿੰਗ ਕੀਤੀ ਜਾਵੇਗੀ। ਵਿਦਿਆਰਥੀਆਂ ਤੇ ਸਟਾਫ਼ ਨੂੰ ਆਈਡੀ ਕਾਰਡ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀ ਗਈ ਹਨ।
ਪੰਘੂੜੇ 'ਤੇ Reel ਬਣਾਉਣਾ ਪਿਆ ਮਹਿੰਗਾ! ਵਾਪਰ ਗਿਆ ਦਰਦਨਾਕ ਹਾਦਸਾ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਹਰਿਆਣਵੀ ਸਿੰਗਰ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਪੀ.ਯੂ. ਪ੍ਰਸ਼ਾਸਨ ਵੱਲੋਂ ਸਖ਼ਤੀ ਕਰ ਦਿੱਤੀ ਗਈ ਹੈ ਤੇ ਹੁਣ ਕੈਂਪਸ ਅੰਦਰ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਸਬੰਧ ਵਿਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀਆਂ ਵੀ ਖਬਰਾਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PNB ਗਾਹਕਾਂ ਲਈ ਵੱਡੀ ਚਿਤਾਵਨੀ, ਜਲਦੀ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦਾ ਹੈ Account Blocked
NEXT STORY