ਚੰਡੀਗੜ੍ਹ/ਫਗਵਾੜਾ (ਵਾਰਤਾ) : ਗਣਤੰਤਰ ਦਿਵਸ ਦੇ ਸਮਾਗਮਾਂ ਦੇ ਚੱਲਦੇ ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਹਨ। ਸੋਮਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮਿਤੀਆਂ ਦੌਰਾਨ ਜੀ. ਓ. ਐੱਸ. ਐਨ. ਜੀ. ਓ. ਅਤੇ ਈ. ਪੀ. ਓ. ਐੱਸ. ਦੀ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਆਗਾਮੀ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਮਾਗਮਾਂ ਕਾਰਣ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਗਈਆਂ ਸਾਰੀਆਂ ਛੁੱਟੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਕਪੂਰਥਲਾ ਦੇ ਸੀਨੀਅਰ ਪੁਲਸ ਸੁਪਰਡੈਂਟ ਗੌਰਵ ਤੂਰਾ ਨੇ ਅੱਜ ਇੱਥੇ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਪੁਲਸ 'ਹਾਈ ਅਲਰਟ' 'ਤੇ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਨੇ ਸੋਸ਼ਲ ਮੀਡੀਆ ਪੋਸਟ ਕਰਕੇ ਕੀਤਾ ਵੱਡਾ ਧਮਾਕਾ
ਇਸ ਦੌਰਾਨ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਦੇ ਯਤਨਾਂ ਵਿਚ ਜ਼ਿਲ੍ਹਾ ਪੁਲਸ ਨੇ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ ਕੀਤਾ ਹੈ, ਜਿਸ ਵਿਚ ਵਿਭਾਗ ਦੇ ਉੱਚ ਅਧਿਕਾਰੀ ਖੁਦ ਸਨੈਚਰਾਂ, ਲੁਟੇਰਿਆਂ, ਚੋਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਜ਼ਮੀਨੀ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ। ਫਗਵਾੜਾ ਵਿਚ ਪੁਲਸ ਸੁਪਰਡੈਂਟ (ਐੱਸਪੀ) ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਸਤਨਾਮਪੁਰਾ ਪੁਲਸ ਦੀ ਇਕ ਟੀਮ ਨੇ ਅੱਜ ਤੜਕੇ ਲਾਅ ਗੇਟ ਅਤੇ ਇਸਦੇ ਆਲੇ-ਦੁਆਲੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਂਚ ਲਈ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ : ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਖ਼ਬਰ, ਰੂਟ ਪਲਾਨ ਦੇ ਨਾਲ ਜਾਰੀ ਹੋਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਵਾਰਡਾਂ ਦੀਆਂ ਚੋਣਾਂ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ
NEXT STORY