ਜੈਤੋ (ਜਿੰਦਲ)- ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀ ਬੀਮਾਰੀਆਂ ਦੇ ਬਚਾਅ ਲਈ ਅਗਾਉ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਮੁਤਾਬਕ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ 'ਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜ਼ੇ ਵਾਲੇ ਖ਼ਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਵਾੜ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ 'ਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।

ਇਹ ਵੀ ਪੜ੍ਹੋ: ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
ਜ਼ਿਲ੍ਹਾ ਮੈਜਿਸਟਰੇਟ ਰਾਹੁਲ ਚਾਬਾ ਨੇ ਦੱਸਿਆ ਕਿ ਸ਼ਹਿਰ 'ਚ ਜਗ੍ਹਾ-ਜਗ੍ਹਾ ਅਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਪਾਲੀ ਪਏ ਪਲਾਟਾਂ 'ਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੋ ਵੱਖ-ਵੱਖ ਪ੍ਰਕਾਰ ਦੀਆ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬੀਮਾਰੀਆਂ ਸ਼ਹਿਰੀ ਵਾਸੀਆਂ ਦੀ ਸਿਹਤ ਲਈ ਇਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ 'ਚ ਇਨ੍ਹਾਂ ਬੀਮਾਰੀਆ ਨੂੰ ਫ਼ੈਲਣ ਤੋਂ ਰੋਕਣ ਲਈ ਇਨ੍ਹਾਂ ਖ਼ਾਲੀ ਪਏ ਪਲਾਟਾਂ ਦੀ ਸਾਫ਼-ਸਫ਼ਾਈ ਹੋਣੀ ਜਰੂਰੀ ਹੈ। ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
NEXT STORY