ਲੁਧਿਆਣਾ (ਰਾਜ) : ਸ਼ਹਿਰ 'ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ, ਥਾਣਿਆਂ ਦੀ ਕਾਰਜ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਉਣ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਮਕਸਦ ਨਾਲ ਕਮਿਸ਼ਨਰੇਟ ਪੁਲਸ ਵੱਲੋਂ ਵੱਖ-ਵੱਖ ਪੁਲਸ ਥਾਣਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣਿਆਂ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਅਤੇ ਜਾਂਚ ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ, ਲੰਬਿਤ ਮਾਮਲਿਆਂ ਦੀ ਜਾਂਚ 'ਚ ਤੇਜ਼ੀ ਲਿਆਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਕੜੇ ਨਿਰਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਵਿਧਾਇਕਾ ਦੇ ਘਰ ਅਤੇ ਫਲੈਟਾਂ 'ਚ ED ਦੀ ਰੇਡ, CRPF ਦੀਆਂ ਟੀਮਾਂ ਵੀ ਪੁੱਜੀਆਂ
ਚੈਕਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਥਾਣਿਆਂ ਦੇ ਰੋਜ਼ਨਾਮਚੇ, ਸ਼ਿਕਾਇਤ ਰਜਿਸਟਰਾਂ ਤੇ ਲੰਬੇ ਸਮੇਂ ਤੋਂ ਲੰਬਿਤ ਪਈਆਂ ਦਰਖ਼ਾਸਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ। ਅਧਿਕਾਰੀਆਂ ਨੇ ਸਾਰੇ ਥਾਣਾ ਮੁਖੀਆਂ ਅਤੇ ਜਾਂਚ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਵੀ ਨਿਰਦੋਸ਼ ਜਾਂ ਪੀੜਤ ਵਿਅਕਤੀ ਦੀ ਸ਼ਿਕਾਇਤ ਬਿਨਾਂ ਕਿਸੇ ਠੋਸ ਵਜ੍ਹਾ ਦੇ ਲੰਬਿਤ ਨਾ ਰੱਖੀ ਜਾਵੇ। ਹਰੇਕ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਪੂਰੀ ਕੀਤੀ ਜਾਵੇ, ਤਾਂ ਜੋ ਆਮ ਨਾਗਰਿਕਾਂ ਨੂੰ ਇਨਸਾਫ਼ ਪਾਉਣ ਲਈ ਵਾਰ-ਵਾਰ ਥਾਣਿਆਂ ਦੇ ਗੇੜੇ ਨਾ ਮਾਰਨੇ ਪੈਣ।
ਨਸ਼ਾ ਤਸਕਰਾਂ ’ਤੇ ਸਖਤ ਸ਼ਿਕੰਜਾ ਕੱਸਣ ਦੇ ਹੁਕਮ
ਜ਼ਿਲ੍ਹੇ ਨੂੰ ਨਸ਼ਾ-ਮੁਕਤ ਕਰਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਅਧਿਕਾਰੀਆਂ ਨੇ ਨਿਰਦੇਸ਼ ਦਿੱਤੇ ਕਿ ਇਲਾਕੇ ਦੇ ਸਰਗਰਮ ਨਸ਼ਾ ਤਸਕਰਾਂ, ਪੈਡਲਰਾਂ ਅਤੇ ਸ਼ੱਕੀ ਅਨਸਰਾਂ ਦੀ ਨਿਰੰਤਰ ਮੈਪਿੰਗ ਕੀਤੀ ਜਾਵੇ। ਮਾਦਕ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਅਣ-ਅਧਿਕਾਰਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ 'ਚ ਵੀ ਤੇਜ਼ੀ ਲਿਆਉਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ
ਜਨਤਾ ਨਾਲ ਨਿਮਰਤਾਪੂਰਵਕ ਰਵੱਈਆ ਜ਼ਰੂਰੀ
ਸੀਨੀਅਰ ਅਧਿਕਾਰੀਆਂ ਨੇ ਪੁਲਸ ਮੁਲਾਜ਼ਮਾਂ ਨੂੰ ਨਿਰਦੇਸ਼ਿਤ ਕੀਤਾ ਕਿ ਥਾਣੇ ਆਉਣ ਵਾਲੇ ਹਰ ਆਮ ਨਾਗਰਿਕ ਨਾਲ ਪੂਰੀ ਨਿਮਰਤਾ, ਸਤਿਕਾਰ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਸ ਦਾ ਮੁੱਢਲਾ ਫ਼ਰਜ਼ ਜਨਤਾ ਦੀ ਸੇਵਾ ਅਤੇ ਸੁਰੱਖਿਆ ਕਰਨਾ ਹੈ। ਇਸ ਲਈ ਕਿਸੇ ਵੀ ਨਾਗਰਿਕ ਨਾਲ ਦੁਰਵਿਵਹਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਝੋਟਾ ਕਤਲ ਮਾਮਲੇ 'ਚ CBI ਦੀ ਵੱਡੀ ਕਾਰਵਾਈ, ਗੋਲੀ ਦਾ ਸਬੂਤ ਲੱਭਣ ਲਈ ਫਰੋਲ ਰਹੀ ਦੁਕਾਨ ਦਾ ਮਲਬਾ
NEXT STORY