ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਆਖਿਆ ਗਿਆ ਹੈ ਕਿ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਯਕੀਨੀ ਬਣਾਉਣਗੇ। ਇਸ ਸੰਬੰਧੀ ਬਕਾਇਦਾ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਹੋਇਆ ਵੱਡਾ ਐਲਾਨ, ਲੱਗਣਗੀਆਂ ਮੌਜਾਂ
ਮਾਨ ਸਰਕਾਰ ਨੇ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖਿਆ ਹੈ ਕਿ ਹੁਣ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦਾ ਮਨਮਾਨੀ ਵਾਲਾ ਵਿਵਹਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਵੀ ਆਖਿਆ ਹੈ ਕਿ ਖਾਲੀ ਸਟੇਸ਼ਨਾਂ 'ਤੇ ਬਦਲ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਨਲਾਈਨ ਅਪੁਆਇੰਟਮੈਂਟ ਲੈਣ ਵਾਲੇ ਲੋਕ ਉਸੇ ਦਿਨ ਰਜਿਸਟਰਡ ਹੋਣ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਅਫ਼ਸਰਾਂ ਦੀ ਫਰਲੋ ਖ਼ਤਮ ਕਰਨ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੂਰੇ ਪੰਜਾਬ 'ਚ ਭਲਕੇ ਰਾਤ ਨੂੰ ਵੱਜਣਗੇ ਹੂਟਰ, ਜਾਣੋ ਕਿੰਨੇ ਵਜੇ ਤੱਕ ਰਹੇਗਾ Blackout
NEXT STORY