ਲੁਧਿਆਣਾ (ਹਿਤੇਸ਼) : ਕੜਕਦੀ ਗਰਮੀ ਦੌਰਾਨ ਪਾਣੀ ਦੀ ਕਿੱਲਤ ਦੀ ਸਮੱਸਿਆ ਨੂੰ ਹੱਲ ਕਰਨ ਦੇ ਨਾਂ 'ਤੇ ਨਗਰ ਨਿਗਮ ਨੇ ਵੱਡਾ ਫ਼ੈਸਲਾ ਕੀਤਾ ਹੈ ਕਿ ਮਹਾਨਗਰ ਦੇ ਲੋਕ ਸ਼ਾਮ ਨੂੰ ਹੀ ਪੌਦਿਆਂ ਨੂੰ ਪਾਣੀ ਦੇ ਸਕਣਗੇ। ਓ. ਐਂਡ ਐੱਮ. ਸੈੱਲ ਦੇ ਐੱਸ. ਈ. ਰਵਿੰਦਰ ਗਰਗ ਨੇ ਇਸ ਸਬੰਧੀ ਨਗਰ ਨਿਗਮ ਵੱਲੋਂ ਜਾਰੀ ਸਰਕੂਲਰ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ PGI 'ਚ ਪ੍ਰਾਈਵੇਟ ਕਮਰਾ ਲੈਣ ਬਾਰੇ ਆਈ ਅਹਿਮ ਖ਼ਬਰ, ਧਿਆਨ ਦੇਣ ਮਰੀਜ਼
ਇਸ ਅਨੁਸਾਰ ਕੜਾਕੇ ਦੀ ਗਰਮੀ ਦੌਰਾਨ ਹਰੇ-ਭਰੇ ਖੇਤਰਾਂ ਅਤੇ ਪੌਦਿਆਂ ਨੂੰ ਜ਼ਿਆਦਾ ਪਾਣੀ ਦੇਣਾ ਪੈਂਦਾ ਹੈ ਅਤੇ ਸ਼ਾਮ ਨੂੰ ਇਸ ਕੰਮ ਲਈ ਘੱਟ ਪਾਣੀ ਦੀ ਲੋੜ ਪਵੇਗੀ। ਇਸ ਮੰਤਵ ਤਹਿਤ ਨਗਰ ਨਿਗਮ ਨੇ ਪਬਲਿਕ ਨੋਟਿਸ ਰਾਹੀਂ ਲੋਕਾਂ ਨੂੰ ਸਬਜ਼ੀਆਂ ਜਾਂ ਭਾਂਡੇ ਧੋਣ, ਨਹਾਉਣ ਅਤੇ ਟਾਇਲਟ ਲਈ ਘੱਟ ਤੋਂ ਘੱਟ ਪਾਣੀ ਦੀ ਵਰਤੋਂ ਕਰਨ ਦੇ ਸੁਝਾਅ ਦਿੱਤੇ ਹਨ।
ਇਹ ਵੀ ਪੜ੍ਹੋ : ਮੋਹਾਲੀ ਤੋਂ ਮੰਦਭਾਗੀ ਖ਼ਬਰ, ਵਿਦੇਸ਼ਾਂ 'ਚ ਧੱਕ ਪਾਉਣ ਵਾਲੇ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ (ਵੀਡੀਓ)
ਫਰਸ਼ ਅਤੇ ਵਾਹਨ ਧੋਣ 'ਤੇ ਲਗਾਈ ਪਾਬੰਦੀ, ਉਲੰਘਣਾ ਕਰਨ 'ਤੇ ਲੱਗੇਗਾ ਜੁਰਮਾਨਾ
ਕਹਿਰ ਦੀ ਗਰਮੀ ਦੌਰਾਨ ਪਾਣੀ ਦੀ ਬੱਚਤ ਲਈ ਨਗਰ ਨਿਗਮ ਨੇ ਘਰਾਂ ਦੇ ਫ਼ਰਸ਼ ਅਤੇ ਵਾਹਨ ਧੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਆਖ਼ਰੀ ਮਿਤੀ 31 ਜੁਲਾਈ ਤੱਕ ਹੋਵੇਗੀ। ਇਸ ਦੌਰਾਨ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ 2000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਵਾਟਰ ਸਪਲਾਈ ਦਾ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਬਾਰੇ CM ਮਾਨ ਦਾ ਵੱਡਾ ਬਿਆਨ, ਕਿਸਾਨਾਂ ਨੂੰ ਕੀਤੀ ਅਪੀਲ (ਵੀਡੀਓ)
NEXT STORY