ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵਾਰ ਫਿਰ ਤੋਂ ਜ਼ਿਲ੍ਹੇ ਵਿਚ ਸ਼ਾਂਤੀਪੂਰਨ ਧਰਨਿਆਂ-ਪ੍ਰਦਰਸ਼ਨਾਂ ਲਈ 9 ਥਾਵਾਂ ਤੈਅ ਕਰ ਕੇ ਹੁਕਮ ਜਾਰੀ ਕੀਤੇ ਹਨ, ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਅਜਿਹੇ ਹੁਕਮ ਕਈ ਵਾਰ ਜਾਰੀ ਕੀਤੇ ਜਾ ਚੁੱਕੇ ਹਨ ਪਰ ਧਰਾਤਲ ’ਤੇ ਇਨ੍ਹਾਂ ਦਾ ਪਾਲਣ ਨਾਂਹ ਦੇ ਬਰਾਬਰ ਹੈ। ਜ਼ਿਲ੍ਹੇ ਭਰ ਵਿਚ ਅਕਸਰ ਵੱਖ-ਵੱਖ ਸੰਗਠਨਾਂ ਵੱਲੋਂ ਅਕਸਰ ਸੜਕਾਂ ’ਤੇ ਅਚਾਨਕ ਧਰਨਾ-ਪ੍ਰਦਰਸ਼ਨ ਕਰਨ ਕਰਕੇ ਆਵਾਜਾਈ ਰੁਕ ਜਾਂਦੀ ਹੈ, ਜਿਸ ਨਾਲ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਹੁਣ ਤਕ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੋਈ ਵੀ ਸੰਗਠਨ ਆਪਣੇ ਹੱਕ ਜਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਸਿਰਫ਼ ਤੈਅ ਥਾਵਾਂ ’ਤੇ ਹੀ ਕਰ ਸਕੇਗਾ। ਇਨ੍ਹਾਂ ਥਾਵਾਂ ਵਿਚ ਪੁੱਡਾ ਗਰਾਊਂਡ (ਤਹਿਸੀਲ ਕੰਪਲੈਕਸ ਦੇ ਸਾਹਮਣੇ), ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ (ਜਲੰਧਰ ਕੈਂਟ), ਇੰਪਰੂਵਮੈਂਟ ਟਰੱਸਟ ਗਰਾਊਂਡ (ਕਰਤਾਰਪੁਰ), ਦਾਣਾ ਮੰਡੀ (ਭੋਗਪੁਰ), ਕਪੂਰਥਲਾ ਰੋਡ (ਨਕੋਦਰ ਦਾ ਪੱਛਮੀ ਹਿੱਸਾ), ਦਾਣਾ ਮੰਡੀ ਪਿੰਡ ਸੈਫਾਵਾਲਾ (ਫਿਲੌਰ), ਨਗਰ ਪੰਚਾਇਤ ਕੰਪਲੈਕਸ (ਸ਼ਾਹਕੋਟ) ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ
ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ-ਕਮ-ਏ. ਡੀ. ਸੀ. (ਜਨਰਲ) ਅਮਨਿੰਦਰ ਕੌਰ ਵੱਲੋਂ ਜਾਰੀ ਹੁਕਮ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਸੰਗਠਨ ਨੂੰ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਪੁਲਸ ਕਮਿਸ਼ਨਰ ਜਾਂ ਸਬੰਧਤ ਉੱਪ ਮੰਡਲ ਮੈਜਿਸਟਰੇਟ ਤੋਂ ਮਨਜ਼ੂਰੀ ਲੈਣੀ ਹੋਵੇਗੀ। ਪ੍ਰਦਰਸ਼ਨ ਵਿਚ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਡੰਡਾ ਆਦਿ ਲਿਆਉਣ ’ਤੇ ਪਾਬੰਦੀ ਰਹੇਗੀ। ਇੰਨਾ ਹੀ ਨਹੀਂ ਪ੍ਰਬੰਧਕ ਨੂੰ ਇਹ ਲਿਖਤੀ ਵਿਚ ਦੇਣਾ ਹੋਵੇਗਾ ਕਿ ਉਹ ਹਰੇਕ ਜੰਕਸ਼ਨ ’ਤੇ ਮਾਰਸ਼ਲ ਨਿਯੁਕਤ ਕਰਕੇ ਪ੍ਰਦਰਸ਼ਨ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਚਾਲਿਤ ਕਰੇਗਾ। ਜੇਕਰ ਪ੍ਰਦਰਸ਼ਨ ਦੌਰਾਨ ਕੋਈ ਗੈਰ-ਕਾਨੂੰਨੀ ਸਰਗਰਮੀ ਹੁੰਦੀ ਹੈ ਅਤੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਬੰਧਕ ਜਾਂ ਪ੍ਰਦਰਸ਼ਨਕਾਰੀ ਦੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ (ਵੀਡੀਓ)
NEXT STORY