Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:07:41 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...

PUNJAB News Punjabi(ਪੰਜਾਬ)

ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...

  • Edited By Shivani Attri,
  • Updated: 25 Apr, 2025 12:29 PM
Jalandhar
new orders issued regarding registries in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੰਜਾਬ ਵਿਚ ਰਜਿਸਟ੍ਰੇਸ਼ਨ ਸਿਸਟਮ ਵਿਚ ਇਨ੍ਹੀਂ ਦਿਨੀਂ ਵੱਡੇ ਬਦਲਾਅ ਵੇਖੇ ਜਾ ਰਹੇ ਹਨ। ਖ਼ਾਸ ਕਰਕੇ ਜਲੰਧਰ ਜ਼ਿਲ੍ਹੇ ਦੇ ਸਬ-ਰਜਿਸਟਾਰ ਦਫ਼ਤਰਾਂ ਵਿਚ ਬੀਤੇ ਦਿਨੀਂ 4 ਨਵੇਂ ਜੁਆਇੰਟ ਸਬ-ਰਜਿਸਟਰਾਰਾਂ ਦੀਆਂ ਨਿਯੁਕਤੀਆਂ ਦੇ ਬਾਅਦ ਨਾ ਸਿਰਫ਼ ਕੰਮਕਾਜ ਦੀ ਰਫ਼ਤਾਰ ਬਦਲੀ ਹੈ, ਸਗੋਂ ਰਜਿਸਟਰੀ ਦੀ ਪ੍ਰਕਿਰਿਆ ਵਿਚ ਵੀ ਪਾਰਦਰਸ਼ਿਤਾ ਅਤੇ ਸਖ਼ਤੀ ਦਾ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਜੁਆਇੰਟ ਸਬ-ਰਜਿਸਟਰਾਰ ਨੇ ਬੀਤੇ ਦਿਨੀਂ ਜਿੱਥੇ ਪਹਿਲਾਂ ਬਿਨਾਂ ਐੱਨ. ਓ. ਸੀ. ਅਤੇ ਰਕਬੇ ਨੂੰ ਤੋੜ ਕੇ ਪ੍ਰਾਪਰਟੀਆਂ ਦੀ ਰਜਿਸਟਰੀ ਕਰਨ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਾ ਦਿੱਤੀ ਸੀ, ਉਥੇ ਹੀ ਅੱਜ ਜੁਆਇੰਟ ਸਬ-ਰਜਿਸਟਰਾਰ ਨੇ ਪੁੱਡਾ, ਨਗਰ ਨਿਗਮ ਅਤੇ ਹੋਰਨਾਂ ਸਬੰਧਤ ਵਿਭਾਗਾਂ ਤੋਂ ਅਪਰੂਵਡ ਕਾਲੋਨੀਆਂ ਦੀ ਰਜਿਸਟਰੀ ਨੂੰ ਲੈ ਕੇ ਸਪੱਸ਼ਟ ਕਿਹਾ ਹੈ ਕਿ ਸਿਰਫ਼ ਲਾਇਸੈਂਸ ਨੰਬਰ ਨਾਲ ਕੰਮ ਨਹੀਂ ਚੱਲੇਗਾ। ਹੁਣ ਕਾਲੋਨਾਈਜ਼ਰ ਨੂੰ ਉਸ ਕਾਲੋਨੀ ਲਈ ਸਬੰਧਤ ਵਿਭਾਗ ਤੋਂ ਪ੍ਰਾਪਤ ਲਾਇਸੈਂਸ ਨੰਬਰ ਦੇ ਨਾਲ-ਨਾਲ ਲਾਇਸੈਂਸ ਅਤੇ ਕੰਪਲੀਸ਼ਨ ਸਰਟੀਫਿਕੇਟ ਵੀ ਲਾਉਣਾ ਲਾਜ਼ਮੀ ਹੋਵੇਗਾ, ਨਹੀਂ ਤਾਂ ਰਜਿਸਟਰੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਦੋਸਤ ਨੇ ਕਰ 'ਤਾ ਦੋਸਤ ਦਾ ਕਤਲ, ਵਜ੍ਹਾ ਕਰੇਗੀ ਹੈਰਾਨ

ਵੀਰਵਾਰ ਜਲੰਧਰ-2 ਸਬ-ਰਜਿਸਟਰਾਰ ਦਫਤਰ ਵਿਚ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ, ਜਿਸ ਨੇ ਇਸ ਨਵੇਂ ਫਰਮਾਨ ਨੂੰ ਐਕਸ਼ਨ ਵਿਚ ਵਿਖਾਇਆ। ਤਹਿਸੀਲ ਵਿਚ ਕੰਮ ਕਰ ਰਹੇ ਅਰਜ਼ੀ ਨਵੀਸ ਦੇਸ ਰਾਜ 2 ਕਾਲੋਨੀਆਂ ਦੀ ਰਜਿਸਟਰੀ ਕਰਵਾਉਣ ਪਹੁੰਚੇ, ਜਿਨ੍ਹਾਂ ਵਿਚੋਂ ਇਕ ਕਾਲੋਨੀ ਵਡਾਲਾ ਪਿੰਡ ਦੇ ਇਕ 'ਪੀ' ਨਾਂ ਦੇ ਰਾਇਲ ਕਾਲੋਨਾਈਜ਼ਰ ਦੀ ਸੀ, ਜਦਕਿ ਦੂਜੀ 'ਰਾ' ਨਾਂ ਦੇ ਕਾਲੋਨਾਈਜ਼ਰ ਦੀ ਕਾਲੋਨੀ ਵੀ ਸ਼ਾਮਲ ਹੈ। ਅਰਜ਼ੀ ਨਵੀਸ ਦਾ ਦੋਵਾਂ ਕਾਲੋਨੀਆਂ ਦਾ ਦਾਅਵਾ ਸੀ ਕਿ ਉਹ ਪੁੱਡਾ ਤੋਂ ਅਪਰੂਵਡ ਹਨ ਅਤੇ ਉਨ੍ਹਾਂ ਵਿਭਾਗ ਤੋਂ ਜਾਰੀ ਲਾਇਸੈਂਸ ਨੰਬਰ ਵੀ ਲਿਖੇ ਹੋਏ ਹਨ।

ਹਾਲਾਂਕਿ ਜਦੋਂ ਜੁਆਇੰਟ ਸਬ-ਰਜਿਸਟਰਾਰ ਰਵਨੀਤ ਕੌਰ ਅਤੇ ਜਗਤਾਰ ਸਿੰਘ ਨੇ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਸਪੱਸ਼ਟ ਰੂਪ ਨਾਲ ਕਿਹਾ ਸੀ ਕਿ ਸਿਰਫ਼ ਲਾਇਸੈਂਸ ਨੰਬਰ ਨਾਲ ਰਜਿਸਟਰੀ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਕਾਲੋਨੀ ਲਈ ਜਾਰੀ ਕੀਤਾ ਗਿਆ ਕੰਪਲੀਸ਼ਨ ਸਰਟੀਫਿਕੇਟ ਵੀ ਨਾਲ ਲਿਆਉਣਾ ਹੋਵੇਗਾ। ਇਸ ’ਤੇ ਅਰਜ਼ੀ ਨਵੀਸ ਨੇ ਤਰਕ ਦਿੱਤਾ ਕਿ ਸਬੰਧਤ ਇਕ ਕਾਲੋਨੀ 2008 ਅਤੇ ਦੂਜੀ 2018 ਦੇ ਲਗਭਗ ਅਪਰੂਵਡ ਹੋਈ ਸੀ ਅਤੇ ਵਿਭਾਗ ਨੇ ਹੀ ਲਾਇਸੈਂਸ ਨੰਬਰ ਜਾਰੀ ਕੀਤਾ ਹੋਇਆ ਹੈ। ਲਗਭਗ ਡੇਢ ਘੰਟੇ ਤਕ ਚੱਲੀ ਬਹਿਸ ਅਤੇ ਦਸਤਾਵੇਜ਼ਾਂ ਦੀ ਸਮੀਖਿਆ ਤੋਂ ਬਾਅਦ ਦੋਵਾਂ ਜੁਆਇੰਟ ਸਬ-ਰਜਿਸਟਰਾਰਾਂ ਨੇ ਸਪੱਸ਼ਟ ਰੂਪ ਨਾਲ ਮਨ੍ਹਾ ਕਰ ਦਿੱਤਾ ਕਿ ਬਿਨਾਂ ਕੰਪਲੀਸ਼ਨ ਸਰਟੀਫਿਕੇਟ ਦੇ ਰਜਿਸਟਰੀ ਨਹੀਂ ਹੋਵੇਗੀ। ਉਥੇ ਹੀ ਰਜਿਸਟਰੀ ਪ੍ਰਕਿਰਿਆ ਵਿਚ ਲਿਆਂਦੀ ਗਈ ਇਸ ਪਾਰਦਰਸ਼ਿਤਾ ਅਤੇ ਸਖ਼ਤੀ ਨਾਲ ਕਈ ਕਾਲੋਨਾਈਜ਼ੇਸ਼ਨ ਘਪਲਿਆਂ ਦੀਆਂ ਪਰਤਾਂ ਖੁੱਲ੍ਹ ਸਕਦੀਆਂ ਹਨ। ਅਜਿਹੀਆਂ ਕਾਲੋਨੀਆਂ ਦੀ ਸੂਚੀ ਤਿਆਰ ਕੀਤੀ ਗਈ ਤਾਂ ਅਨੇਕ ਮਾਮਲੇ ਸਾਹਮਣੇ ਆ ਸਕਦੇ ਹਨ, ਜਿਹੜੀਆਂ ਕਾਲੋਨੀਆਂ ਦਾ ਕੰਪਲੀਸ਼ਨ ਸਰਟੀਫਿਕੇਟ ਨਹੀਂ ਲਿਆ ਗਿਆ। ਪੰਜਾਬ ਵਿਚ ਖ਼ਾਸ ਕਰਕੇ ਜਲੰਧਰ ਦੇ ਸਬ-ਰਜਿਸਟਰਾਰ ਦਫ਼ਤਰਾਂ ਵਿਚ ਸ਼ੁਰੂ ਹੋਏ ਇਸ ਸਖ਼ਤ ਕਦਮ ਨੇ ਸਾਫ਼ ਸੰਦੇਸ਼ ਦਿੱਤਾ ਹੈ ਕਿ ਹੁਣ ‘ਅਪਰੂਵਡ’ ਦਾ ਮਤਲਬ ਸਿਰਫ਼ ਕਾਗਜ਼ਾਂ ਤਕ ਸੀਮਤ ਨਹੀਂ ਰਹੇਗਾ, ਸਗੋਂ ਜ਼ਮੀਨੀ ਹਕੀਕਤ ਵੀ ਓਨੀ ਹੀ ਅਹਿਮ ਹੋਵੇਗੀ।

ਇਹ ਵੀ ਪੜ੍ਹੋ: ਮੰਡੀਆਂ ’ਚ ਲਿਫਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਅਫ਼ਸਰਾਂ ਨੂੰ ਜਾਰੀ ਕੀਤੇ ਹੁਕਮ

ਜੁਆਇੰਟ ਸਬ-ਰਜਿਸਟਰਾਰ ਦੇ ਨਵੇਂ ਫ਼ੈਸਲੇ ਨਾਲ ਮਚੀ ਕਾਲੋਨਾਈਜ਼ਰਾਂ ਵਿਚ ਖਲਬਲੀ
ਜੁਆਇੰਟ ਸਬ-ਰਜਿਸਟਰਾਰਾਂ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਕਾਲੋਨਾਈਜ਼ਰਾਂ ਵਿਚਕਾਰ ਖਲਬਲੀ ਮਚ ਗਈ ਹੈ, ਜਿਨ੍ਹਾਂ ਨੇ ਸਿਰਫ਼ ਲਾਇਸੈਂਸ ਲੈ ਕੇ ਕਾਲੋਨੀ ਦੀ ਪਲਾਟਿੰਗ ਸ਼ੁਰੂ ਕਰ ਦਿੱਤੀ ਅਤੇ ਕਈ ਵਾਰ ਇਕ ਹੀ ਕਾਲੋਨੀ ਦੇ ਆਲੇ-ਦੁਆਲੇ ਦੀ ਕਈ ਏਕੜ ਜ਼ਮੀਨ ਨੂੰ ਮਿਲਾ ਕੇ 'ਅਪਰੂਵਡ ਕਾਲੋਨੀ' ਦੱਸ ਕੇ ਲੋਕਾਂ ਨੂੰ ਵੇਚਿਆ। ਇਨ੍ਹਾਂ ਕਾਲੋਨਾਈਜ਼ਰਾਂ ਨੇ ਨਾ ਤਾਂ ਕਾਲੋਨੀ ਲਈ ਨਿਰਧਾਰਿਤ ਸਹੂਲਤਾਂ ਜਿਵੇਂ ਚੌੜੀਆਂ ਸੜਕਾਂ, ਪਾਰਕ, ਸਕੂਲ, ਸੀਵਰੇਜ ਸਿਸਟਮ, ਕਮਿਊਨਿਟੀ ਹਾਲ ਆਦਿ ਬਣਾਏ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦਾ ਕੰਪਲੀਸ਼ਨ ਸਰਟੀਫਿਕੇਟ ਲਿਆ। ਸੂਤਰਾਂ ਦੀ ਮੰਨੀਏ ਤਾਂ ਸਿਰਫ਼ ਜਲੰਧਰ ਵਿਚ ਹੀ ਦਰਜਨਾਂ ਕਾਲੋਨਾਈਆਂ ਅਜਿਹੀਆਂ ਹਨ, ਜਿਨ੍ਹਾਂ ਦਾ ਲਾਇਸੈਂਸ ਤਾਂ ਲਿਆ ਗਿਆ ਪਰ ਪਾਪਰਾ ਐਕਟ ਤਹਿਤ ਨਿਰਧਾਰਿਤ ਸਾਰੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਵਿਭਾਗ ਨੇ ਕਦੀ ਕੰਪਲੀਸ਼ਨ ਸਰਟੀਫਿਕੇਟ ਜਾਰੀ ਹੀ ਨਹੀਂ ਕੀਤਾ ਪਰ ਇਨ੍ਹਾਂ ਕਾਲੋਨੀਆਂ ਨੂੰ ‘ਗਵਰਨਮੈਂਟ ਅਪਰੂਵਡ ਕਾਲੋਨੀ’ ਦੱਸ ਕੇ ਹਜ਼ਾਰਾਂ ਲੋਕਾਂ ਨੂੰ ਪਲਾਟ ਵੇਚ ਦਿੱਤੇ ਗਏ।

PunjabKesari

ਇਹ ਵੀ ਪੜ੍ਹੋ: ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ

ਕੰਪਲੀਸ਼ਨ ਸਰਟੀਫਿਕੇਟ ਕਿਉਂ ਹੁੰਦਾ ਹੈ ਜ਼ਰੂਰੀ?
ਕੰਪਲੀਸ਼ਨ ਸਰਟੀਫਿਕੇਟ ਉਸ ਸਮੇਂ ਜਾਰੀ ਕੀਤਾ ਜਾਂਦਾ ਹੈ, ਜਦੋਂ ਕਾਲੋਨਾਈਜ਼ਰ ਕਾਲੋਨੀ ਵਿਚ ਸਾਰੀਆਂ ਮੁੱਢਲੀਆਂ ਸਹੂਲਤਾਂ ਜਿਵੇਂ ਸੜਕਾਂ, ਸਟਰੀਟ ਲਾਈਟ, ਡ੍ਰੇਨੇਜ ਸਿਸਟਮ, ਸੀਵਰੇਜ, ਪਾਰਕਿੰਗ, ਗ੍ਰੀਨ ਏਰੀਆ, ਸਕੂਲ ਆਦਿ ਨੂੰ ਪੂਰਾ ਕਰ ਲੈਂਦਾ ਹੈ। ਇਹ ਸਰਟੀਫਿਕੇਟ ਇਹ ਯਕੀਨੀ ਬਣਾਉਂਦਾ ਹੈ ਕਿ ਕਾਲੋਨੀ ਰਹਿਣ ਦੇ ਲਾਇਕ ਹੈ ਅਤੇ ਉਥੋਂ ਦਾ ਬੁਨਿਆਦੀ ਢਾਂਚਾ ਨਿਯਮਾਂ ਦੇ ਅਨੁਸਾਰ ਹੈ। ਦੂਜੇ ਪਾਸੇ ਬਿਨਾਂ ਕੰਪਲੀਸ਼ਨ ਸਰਟੀਫਿਕੇਟ ਦੇ ਕਾਲੋਨੀ ਵਿਚ ਰਜਿਸਟਰੀ ਹੋਣਾ ਨਾ ਸਿਰਫ਼ ਨਿਯਮਾਂ ਦਾ ਉਲੰਘਣ ਹੈ, ਸਗੋਂ ਇਸ ਨਾਲ ਆਮ ਜਨਤਾ ਦੇ ਹਿੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਲੋਕ ਅਜਿਹੇ ਇਲਾਕਿਆਂ ਵਿਚ ਪਲਾਟ ਖ਼ਰੀਦ ਕੇ ਬਾਅਦ ਵਿਚ ਮੁੱਢਲੀਆਂ ਸਹੂਲਤਾਂ ਦੀ ਕਮੀ ਕਾਰਨ ਪ੍ਰੇਸ਼ਾਨ ਹੁੰਦੇ ਹਨ।

ਇਹ ਵੀ ਪੜ੍ਹੋ: Punjab: 5 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਫ਼ੌਜੀ ਨਾਲ ਹੋਇਆ ਸੀ ਵਿਆਹ

ਦੋਵਾਂ ਜੁਆਇੰਟ ਸਬ-ਰਜਿਸਟਰਾਰਾਂ ਦੀ ਬਣੀ ਆਈ. ਡੀ., ਹੁਣ ਇਕੱਠੇ ਕਰਨਗੇ ਦਸਤਾਵੇਜ਼ਾਂ ਦੀ ਜਾਂਚ ਤੇ ਅਪਰੂਵਲ ਦਾ ਕੰਮ
ਪੰਜਾਬ ਸਰਕਾਰ ਵੱਲੋਂ ਹਰੇਕ ਸਬ-ਰਜਿਸਟਰਾਰ ਦਫਤਰ ਵਿਚ 2-2 ਜੁਆਇੰਟ ਸਬ-ਰਜਿਸਟਰਾਰ ਤਾਇਨਾਤ ਕਰਨ ਦੇ ਬਾਅਦ ਨਵੀਂ ਵਿਵਸਥਾ ਤਹਿਤ ਸਬ-ਰਜਿਸਟਰਾਰ ਦਫ਼ਤਰ ਜਲੰਧਰ-1 ਅਤੇ ਜਲੰਧਰ-2 ਵਿਚ ਨਿਯੁਕਤ ਕੀਤੇ ਗਏ ਚਾਰਾਂ ਜੁਆਇੰਟ ਸਬ-ਰਜਿਸਟਰਾਰਾਂ ਦੀ ਆਈ. ਡੀ. ਵੀ ਐਕਟਿਵ ਕਰ ਦਿੱਤੀ ਗਈ ਹੈ, ਜਿਸ ਦੇ ਬਾਅਦ ਹੁਣ ਉਨ੍ਹਾਂ ਪ੍ਰਤੀ ਦਿਨ ਇਕੱਠੇ ਬੈਠ ਕੇ ਦਸਤਾਵੇਜ਼ ਦੀ ਜਾਂਚ ਨੂੰ ਲੈ ਕੇ ਅਪਰੂਵਲ ਦੇਣ ਦਾ ਸਾਰਾ ਕੰਮ ਆਪਣੇ ਹੱਥਾਂ ਵਿਚ ਲੈ ਲਿਆ ਹੈ। ਇਸ ਨਵੀਂ ਪ੍ਰਣਾਲੀ ਅਨੁਸਾਰ ਹੁਣ ਰਜਿਸਟਰੀ ਲਈ ਆਉਣ ਵਾਲੇ ਹਰੇਕ ਦਸਤਾਵੇਜ਼ ਨੂੰ ਦੋਵੇਂ ਜੁਆਇੰਟ ਸਬ-ਰਜਿਸਟਰਾਰ ਦੀ ਆਈ. ਡੀ. ਵਿਚ ਵੰਡ ਕੇ ਪਾਇਆ ਜਾਵੇਗਾ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਨੂੰ ਲੈ ਕੇ ਅਪਰੂਵਲ ਦੇਣ ਤਕ ਦਾ ਕੰਮ ਸਬੰਧਤ ਜੁਆਇੰਟ ਸਬ-ਰਜਿਸਟਰਾਰ ਹੀ ਫਾਈਨਲ ਕਰਨਗੇ ਅਤੇ ਜਿਸ ਜੁਆਇੰਟ ਸਬ-ਰਜਿਸਟਰਾਰ ਦੀ ਆਈ. ਡੀ. ਵਿਚ ਜੋ ਡਾਕਿਊਮੈਂਟ ਹੋਵੇਗਾ, ਉਸ ਰਜਿਸਟਰੀ ਡਾਕਿਊਮੈਂਟ ’ਤੇ ਉਹੀ ਅਧਿਕਾਰੀ ਸਾਈਨ ਕਰਕੇ ਅੰਤਿਮ ਮਨਜ਼ੂਰੀ ਦੇਵੇਗਾ। ਇਸ ਤੋਂ ਪਹਿਲਾਂ ਸਬ-ਰਜਿਸਟਰਾਰ ਦਫ਼ਤਰਾਂ ਵਿਚ ਦਸਤਾਵੇਜ਼ਾਂ ਦੀ ਜਾਂਚ ਦਾ ਕੰਮ ਸਿਰਫ ਰਜਿਸਟਰੀ ਕਲਰਕਾਂ ਦੇ ਜ਼ਿੰਮੇ ਹੁੰਦਾ ਸੀ। ਦਸਤਾਵੇਜ਼ਾਂ ਦੀ ਜਾਇਜ਼ਤਾ ਦੀ ਪੁਸ਼ਟੀ ਕਲਰਕ ਹੀ ਕਰਦੇ ਸਨ ਅਤੇ ਉਨ੍ਹਾਂ ਦੀ ਅਪਰੂਵਲ ਦੇ ਆਧਾਰ ’ਤੇ ਦਸਤਾਵੇਜ਼ਾਂ ਨੂੰ ਸਿਸਟਮ ਵਿਚ ਅਪਲੋਡ ਕਰ ਅੱਗੇ ਦੀ ਪ੍ਰਕਿਰਿਆ ਲਈ ਭੇਜਿਆ ਜਾਂਦਾ ਸੀ।

ਜੁਆਇੰਟ ਸਬ-ਰਜਿਸਟਰਾਰ ਦੇ ਫ਼ੈਸਲੇ ਨਾਲ ਰਜਿਸਟਰੀਆਂ ’ਚ ਆਈ ਖਾਸੀ ਕਮੀ
ਜੁਆਇੰਟ ਸਬ-ਰਜਿਸਟਰਾਰ ਵੱਲੋਂ ਤਹਿਸੀਲਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਕਵਾਇਦ ਵਿਚ ਲਗਾਤਾਰ ਸਖ਼ਤ ਫੈਸਲੇ ਲਏ ਜਾ ਰਹੇ ਹਨ। ਇਨ੍ਹਾਂ ਫੈਸਲਿਆਂ ਦਾ ਅਸਰ ਜ਼ਿਲੇ ਵਿਚ ਰੋਜ਼ਾਨਾ ਹੋਣ ਵਾਲੇ ਰਜਿਸਟਰੀ ਡਾਕਿਊਮੈਂਟ ਦੀ ਗਿਣਤੀ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਸਬ-ਰਜਿਸਟਰਾਰ- 1 ਦਫ਼ਤਰ ਵਿਚ 24 ਬਿਨੈਕਾਰਾਂ ਨੇ ਆਨਲਾਈਨ ਐਪੁਆਇੰਟਮੈਂਟ ਲਈ ਹੋਈ ਸੀ, ਜਿਨ੍ਹਾਂ ਵਿਚੋਂ ਸਿਰਫ਼ 70 ਡਾਕਿਊਮੈਂਟਸ ਨੂੰ ਅਪਰੂਵਲ ਦਿੱਤੀ ਗਈ। ਇਨ੍ਹਾਂ 70 ਡਾਕਿਊਮੈਂਟਸ ਵਿਚੋਂ ਵੀ ਸਿਰਫ 14 ਦੇ ਲੱਗਭਗ ਹੀ ਰਜਿਸਟਰੀਆਂ ਸ਼ਾਮਲ ਰਹੀਆਂ, ਜਦਕਿ ਹੋਰ ਡਾਕਿਊਮੈਂਟ ਤਬਦੀਲ ਮਲਕੀਅਤ, ਵਸੀਅਤ, ਪਾਵਰ ਆਫ਼ ਅਟਾਰਿਨੀ ਅਤੇ ਹੋਰਨਾਂ ਨਾਲ ਸਬੰਧਤ ਰਹੇ। ਉਥੇ ਹੀ, ਸਬ-ਰਜਿਸਟਰਾਰ-2 ਦਫ਼ਤਰ ਵਿਚ ਵੀਰਵਾਰ 61 ਲੋਕਾਂ ਨੇ ਆਨਲਾਈਨ ਐਪੁਆਇੰਟਮੈਂਟ ਲਈ ਹੋਈ ਸੀ, ਜਿਨ੍ਹਾਂ ਵਿਚੋਂ ਸਿਰਫ਼ 54 ਡਾਕਿਊਮੈਂਟ ਹੀ ਰਜਿਸਟਰਡ ਕੀਤੇ ਗਏ। ਇਨ੍ਹਾਂ 54 ਵਿਚੋਂ ਵੀ ਸਿਰਫ਼ 11 ਰਜਿਸਟਰੀ ਡਾਕਿਊਮੈਂਟ ਸ਼ਾਮਲ ਰਹੇ।

ਇਹ ਵੀ ਪੜ੍ਹੋ: ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ, ਬੰਧਕ ਬਣਾ ਠੱਗੇ ਕਰੋੜਾਂ ਰੁਪਏ, ਪਿਓ-ਪੁੱਤ ਦੇ ਕਾਰਨਾਮੇ ਨੇ ਉਡਾਏ ਹੋਸ਼


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • New orders issued
  • registries
  • Punjab
  • ਰਜਿਸਟਰੀਆਂ
  • ਨਵਾਂ ਫਰਮਾਨ
  • ਰਜਿਸਟ੍ਰੇਸ਼ਨ ਸਿਸਟਮ
  • ਕੰਪਲੀਸ਼ਨ ਸਰਟੀਫਿਕੇਟ ਉ

ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਦੋਸਤ ਨੇ ਕਰ 'ਤਾ ਦੋਸਤ ਦਾ ਕਤਲ, ਵਜ੍ਹਾ ਕਰੇਗੀ ਹੈਰਾਨ

NEXT STORY

Stories You May Like

  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +