ਗੋਰਾਇਆ (ਮੁਨੀਸ਼)- ਪੰਜਾਬ ਵਿਚ ਆਏ ਦਿਨ ਸਕੂਲੀ ਬੱਚਿਆਂ ਨਾਲ ਵਾਪਰ ਰਹੇ ਹਾਦਸਿਆਂ ਤੋਂ ਬਾਅਦ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ ਜਾਰੀ ਕਰਦੇ ਸੇਫ ਸਕੂਲ ਵਾਹਨ ਦੇ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਚਲਦਿਆਂ ਹੀ ਡਾਇਲ 112 ਈ. ਆਰ. ਵੀ. ਦੇ ਸਬ ਡਿਵੀਜ਼ਨ ਫਿਲੌਰ ਦੇ ਇੰਚਾਰਜ ਸੁਖਜਿੰਦਰ ਸਿੰਘ ਖਹਿਰਾ ਵੱਲੋਂ ਗੋਰਾਇਆ ’ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਕਈ ਬੱਸਾਂ, ਮੋਟਰਸਾਈਕਲਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਮੋਟਰਸਾਈਕਲ ਭਜਾ ਲਿਆ, ਜਿਨ੍ਹਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕੀਤਾ ਜੋ ਮੁਹੱਲੇ ’ਚ ਡਿੱਗ ਗਏ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਸ ਮੌਕੇ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸਕੂਲੀ ਬੱਸਾਂ ਦੇ ਕਾਗਜ਼ਾਤ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਅਧੀਨ ਸਾਰੇ ਪੇਪਰ ਅਤੇ ਗਾਈਡਲਾਈਨ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿਚ ਕਈ ਬੱਸਾਂ ਵਿਚ ਮਹਿਲਾ ਹੈਲਪਰ ਨਹੀਂ ਸਨ, ਕਈ ਡਰਾਈਵਰਾਂ ਨੇ ਵਰਦੀ ਨਹੀਂ ਪਾਈ ਹੋਈ ਸੀ, ਕਈ ਸਕੂਲਾਂ ਦੀਆਂ ਬੱਸਾਂ ’ਤੇ ਨੰਬਰ ਪਲੇਟਾਂ ਨਹੀਂ ਸਨ ਅਤੇ ਕਈ ਹੋਰ ਤਰ੍ਹਾਂ ਦੀਆਂ ਖਾਮੀਆਂ ਸਨ, ਜਿਨ੍ਹਾਂ ਦੇ ਚਲਾਨ ਕੱਟੇ ਗਏ ਹਨ ਅਤੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਦੀ ਉਮਰ ਦੇ ਬੱਚਿਆਂ ਦੇ ਮੋਟਰਸਾਈਕਲ ਸਕੂਟਰ ਵੀ ਇੰਪਾਊਂਡ ਕੀਤੇ ਗਏ ਹਨ। ਉਨ੍ਹਾਂ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਾਬਾਲਗ ਬੱਚਿਆਂ ਨੂੰ ਵ੍ਹੀਕਲ ਨਾ ਦਿੱਤੇ ਜਾਣ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਅਸਤੀਫ਼ਾ ਦੇ ਦਿਓ...' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning
NEXT STORY