ਕਪੂਰਥਲਾ: ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿਚ ਲਗਾਤਾਰ ਪੈ ਰਹੀਆਂ ਬਰਸਾਤਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਹਿਤਿਆਤਨ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - PM ਮੋਦੀ ਤੇ ਅਮਿਤ ਸ਼ਾਹ ਨੂੰ ਮਿਲਣ ਜਾਣਗੇ ਗਿਆਨੀ ਹਰਪ੍ਰੀਤ ਸਿੰਘ; ਗੱਠਜੋੜ ਬਾਰੇ ਵੀ ਦਿੱਤਾ ਵੱਡਾ ਬਿਆਨ
ਇਨ੍ਹਾਂ ਹੁਕਮਾਂ ਮਗਰੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਡਿਜ਼ਾਸਟਰ ਮੈਨੇਜਮੈਂਟ ਅਤੇ RRT ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਟੀਮ ਦੇ ਮੈਂਬਰਾਂ ਦੀ ਲਿਸਟ ਅਤੇ ਫ਼ੋਨ ਨੰਬਰ ਜਾਰੀ ਕੀਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਨੂੰ 24 ਘੰਟੇ ਫ਼ੋਨ 'ਤੇ On Duty ਰਹਿਣ ਲਈ ਕਿਹਾ ਗਿਆ ਹੈ, ਯਾਨੀ ਇਨ੍ਹਾਂ ਨੂੰ ਐਮਰਜੈਂਸੀ 'ਚ ਕਿਸੇ ਵੀ ਵੇਲੇ ਫ਼ੋਨ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਇਸ ਤੋਂ ਇਲਾਵਾ ਹਸਪਤਾਲ ਵਿਚ ਇਕ ਐਮਰਜੈਂਸੀ ਵਾਰਡ ਡਿਜ਼ਾਸਟਰ ਮੈਨੇਜਮੈਂਟ ਤਿਆਰ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੋੜੀਂਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਨੂੰ ਵੀ ਤਿਆਰ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ! ਇੱਦਾਂ ਦੀ ਦਰਦਨਾਕ ਮੌਤ ਕਿਸੇ ਨੂੰ ਨਾ ਆਵੇ, ਘੜੀ-ਪਲਾਂ 'ਚ ਹੀ...
NEXT STORY