ਚੰਡੀਗੜ੍ਹ (ਰਾਏ) : ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਰਾਹੀਂ ਹਾਜ਼ਰੀ ਦਰਜ ਕਰਨ 'ਚ ਹੋ ਰਹੀਆਂ ਬੇਨਿਯਮੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਨੇ ਸਬੰਧਿਤ ਡੀ. ਡੀ. ਓ. ਨੂੰ ਬਾਇਓਮੈਟ੍ਰਿਕ ਹਾਜ਼ਰੀ ਦੇ ਆਧਾਰ 'ਤੇ ਸਾਰੇ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਦਾ ਮਕਸਦ ਫਰਜ਼ੀ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਅਤੇ ਮੁਲਾਜ਼ਮਾਂ 'ਚ ਜਬਾਵਦੇਹੀ ਯਕੀਨੀ ਕਰਨਾ ਹੈ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...
ਕਮਿਸ਼ਨਰ ਅਮਿਤ ਕੁਮਾਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਦਾ ਸਖ਼ਤੀ ਨਾਲ ਪਾਲਣ ਕਰਨਾ ਜ਼ਰੂਰੀ ਹੈ ਅਤੇ ਇਸ ਦਾ ਪਾਲਣ ਨਾ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਕਮਿਸ਼ਨਰ ਨੇ ਪ੍ਰਸ਼ਾਸਨਿਕ ਕੰਮ 'ਚ ਸੁਧਾਰ ਲਿਆਉਣ ਅਤੇ ਸਿਸਟਮ 'ਚ ਬੇਨਿਯਮੀਆਂ ਨੂੰ ਦੂਰ ਕਰਨ ਲਈ ਨਿਗਮ ਦੀ ਵਚਨਬੱਧਤਾ ਦੁਹਰਾਈ।
ਇਹ ਵੀ ਪੜ੍ਹੋ : Punjab : ਮੀਂਹ ਦੇ ਖੜ੍ਹੇ ਪਾਣੀ 'ਚ ਡੁੱਬਣ ਨਾਲ 2 ਬੱਚਿਆਂ ਦੀ ਮੌਤ, ਨਹਾਉਂਦੇ ਸਮੇਂ ਡੁੱਬੇ ਸੀ ਬੱਚੇ
ਉਨ੍ਹਾਂ ਨੇ ਕਿਹਾ ਕਿ ਸਾਰੇ ਮੁਲਾਜ਼ਮਾਂ ਤੋਂ ਰੈਗੂਲਰ ਹਾਜ਼ਰੀ ਬਣਾਈ ਰੱਖਣ ਅਤੇ ਇਹ ਯਕੀਨੀ ਕਰਨ ਦੀ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੀ ਕੰਮ 'ਤੇ ਹਾਜ਼ਰੀ ਸਰਗਰਮ ਹੋਵੇ ਕਿਉਂਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਤਨਖ਼ਾਹ ਜਾਰੀ ਕਰਨ 'ਤੇ ਪੈਂਦਾ ਹੈ। ਇਸ ਹੁਕਮ ਨਾਲ ਨਿਗਮ ਦਾ ਮਕਸਦ ਅਨੁਸ਼ਾਸਨ ਬਣਾਈ ਰੱਖਣਾ, ਪਾਰਦਰਸ਼ਤਾ ਵਧਾਉਣਾ ਅਤੇ ਇਹ ਯਕੀਨੀ ਕਰਨਾ ਹੈ ਕਿ ਜਨਤਕ ਧਨ ਦਾ ਇਸਤੇਮਾਲ ਜ਼ਿੰਮੇਵਾਰੀ ਨਾਲ ਕੀਤਾ ਜਾ ਰਿਹਾ ਹੈ। ਸਾਰੇ ਵਿਭਾਗਾਂ ਨੂੰ ਹੁਕਮ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਤਹਿਤ 123ਵੇਂ ਦਿਨ 156 ਸਮੱਗਲਰ ਗ੍ਰਿਫ਼ਤਾਰ
NEXT STORY