ਗੁਰਦਾਸਪੁਰ (ਹਰਮਨ) : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਅਖਤਿਆਰੀ ਫੰਡ ’ਚੋਂ ਧਾਰੀਵਾਲ ਵਿਖੇ ਆਕਸੀਜਨ ਪਲਾਂਟ ਬਣਾਉਣ ਦੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਅੱਜ ਪ੍ਰਤਾਪ ਸਿੰਘ ਬਾਜਵਾ ਨੇ 500 ਐੱਲ. ਪੀ. ਐੱਮ. ਸਮਰੱਥਾ ਵਾਲੇ ਇਸ ਪਲਾਂਟ ਦੀ ਉਸਾਰੀ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਖੇਤਰ ਵਿਚ ਮੈਡੀਕਲ ਆਕਸੀਜਨ ਦੀ ਘਾਟ ਪੂਰੀ ਕਰਨ ਲਈ ਉਨ੍ਹਾਂ ਨੇ 1 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਧਾਰੀਵਾਲ ਵਿਖੇ ਆਕਸੀਜਨ ਪਲਾਂਟ ਲਗਾਉਣ ਦਾ ਐਲਾਨ ਕੀਤਾ ਸੀ, ਜਿਸ ਦਾ ਨੀਂਹ ਪੱਥਰ ਰੱਖ ਦਿਤਾ ਹੈ ਅਤੇ 31 ਅਕਤੂਬਰ ਤੱਕ ਇਹ ਬਣ ਕੇ ਮੁਕੰਮਲ ਹੋ ਜਾਵੇਗਾ। ਉਨ੍ਹਾਂ ਡੀ. ਸੀ. ਵੱਲੋਂ ਕਰਵਾਏ ਜਾ ਰਹੇ ਸਰਵਪੱਖੀ ਵਿਕਾਸ ਅਤੇ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਐੱਸ. ਐੱਸ. ਪੀ. ਗੁਰਦਾਸਪੁਰ ਨੂੰ ਕਿਹਾ ਕਿ ਉਹ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ। ਇਸ ਤੋਂ ਪਹਿਲਾਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਬਾਜਵਾ ਵਲੋਂ ਸੀ. ਐੱਸ. ਧਾਰੀਵਾਲ ਵਿਖੇ ਆਕਸੀਜਨ ਪਲਾਂਟ ਲਗਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਸ ਖੇਤਰ ਦੇ ਨੇੜੇ ਦੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ ’ਤੇ ਜ਼ਿੰਮੇਵਾਰ : ਚੀਮਾ
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਦ ਕੋਰੋਨਾ ਬਿਮਾਰੀ ਸਿਖ਼ਰਾ ’ਤੇ ਸੀ ਅਤੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਤੁਰੰਤ 1 ਕਰੋੜ 18 ਲੱਖ ਰੁਪਏ ਜਾਰੀ ਕੀਤੇ ਗਏ, ਜਿਸ ਲਈ ਉਹ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐੱਸ. ਐੱਸ. ਪੀ. ਡਾ. ਨਾਨਕ ਸਿੰਘ, ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਬਲਵਿੰਦਰ ਸਿੰਘ ਐੱਸ. ਡੀ. ਐੱਮ. ਗੁਰਦਾਸਪੁਰ, ਬਰਿੰਦਰ ਸਿੰਘ ਛੋਟੇਪੁਰ, ਉਪ ਚੇਅਰਮੈਨ ਵਜੀਰ ਸਿੰਘ ਲਾਲੀ, ਸਿਵਲ ਸਰਜਨ ਡਾ. ਹਰਭਜਨ ਰਾਮ ਸਮੇਤ ਹੋਰ ਅਧਿਕਾਰੀ ਅਤੇ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ।
ਇਹ ਵੀ ਪੜ੍ਹੋ : ਬਾਦਲ-ਕੈਪਟਨ ਨੇ 7 ਸਾਲਾਂ ਵਿਚ ਹੈਲੀਕਾਪਟਰਾਂ ਦੇ ਸਫ਼ਰ ’ਤੇ ਖ਼ਰਚ ਕੀਤੇ 22 ਕਰੋੜ ਰੁਪਏ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਮੀਟਿੰਗ ਕਰਨ ਦਾ ਫੈਸਲਾ
NEXT STORY