ਲੁਧਿਆਣਾ (ਹਿਤੇਸ਼) : ਪੰਜਾਬ ਦੀ ਰਾਜਨੀਤੀ ’ਚ ਸੋਮਵਾਰ ਨੂੰ ਵੱਡੀ ਸਿਆਸੀ ਤਰੱਕੀ ਹੋਈ ਹੈ, ਜਿਸ ਦੇ ਤਹਿਤ ਵਪਾਰੀ ਵਰਗ ਨੇ ਕਿਸਾਨਾਂ ਦੇ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਲਈ ਬਾਕਾਇਦਾ ਨਵੀਂ ਪਾਰਟੀ ਬਣਾ ਕੇ ਗੁਰਨਾਮ ਸਿੰਘ ਚਢੂਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਵੀ ਐਲਾਨ ਦਿੱਤਾ ਗਿਆ ਹੈ।
ਇਸ ਸਬੰਧੀ ਹੋਏ ਸਮਾਗਮ ਦੇ ਆਯੋਜਕ ਬਾਵਾ ਜੈਨ ਨੇ ਕਿਹਾ ਕਿ ਵਪਾਰੀ ਵਰਗ ਦੇਸ਼ ਦੀ ਆਰਥਿਕਤਾ ਦੀ ਸਭ ਤੋਂ ਅਹਿਮ ਕੜੀ ਹੈ ਪਰ ਸਭ ਤੋਂ ਜ਼ਿਆਦਾ ਟੈਕਸ ਅਤੇ ਰੁਜ਼ਗਾਰ ਦੇਣ ਦੇ ਬਾਵਜੂਦ ਵਪਾਰੀਆਂ ਨੂੰ ਟੈਕਸ ਚੋਰ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸਹੂਲਤ ਮੁਤਾਬਕ ਨਾ ਤਾਂ ਕਾਨੂੰਨ ਬਣਾਏ ਜਾ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਫੈਕਟਰੀ ਜਾਂ ਬਿਜ਼ਨੈੱਸ ਏਰੀਆ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਵਪਾਰੀਆਂ ਨੇ ਰਾਜਨੀਤੀ ਦੀ ਕਮਾਨ ਆਪਣੇ ਹੱਥਾਂ ’ਚ ਲੈਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਤਹਿਤ ‘ਭਾਰਤੀ ਆਰਥਿਕ ਪਾਰਟੀ’ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ, ਜਿਸ ਵਿਚ ਕਿਸਾਨ ਅਤੇ ਮਜ਼ਦੂਰ ਵਰਗ ਦਾ ਸਹਿਯੋਗ ਲਿਆ ਜਾਵੇਗਾ, ਜਿਸ ਦੇ ਲਈ ਉਨ੍ਹਾਂ ਨੇ ਦੇਸ਼ ਦੇ ਕਈ ਸੂਬਿਆਂ ਦੀਆਂ ਵਪਾਰਕ ਜਥੇਬੰਦੀਆਂ ਦੀ ਹਮਾਇਤ ਹਾਸਲ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- ਜੇ ਸ਼੍ਰੋਮਣੀ ਕਮੇਟੀ ਦਾ ਬੋਰਡ ਬਣਿਆ ਤਾਂ ਕੁਝ ਨਹੀਂ ਕਰ ਸਕਾਂਗੇ
ਗੁਰਨਾਮ ਚਢੂਨੀ ਵੱਲੋਂ ਨਵਾਂ ਮਾਡਲ ਸਥਾਪਿਤ ਕਰਨ ਦਾ ਐਲਾਨ
ਇਸ ਮੌਕੇ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਆਜ਼ਾਦੀ ਤੋਂ ਇੰਨੇ ਸਾਲ ਬਾਅਦ ਵੀ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਵੱਡੀ ਆਬਾਦੀ ਨੂੰ ਭੁੱਖੇ ਸੌਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਦੇਸ਼ ’ਚ ਈਸਟ ਇੰਡੀਆ ਕੰਪਨੀ ਤੋਂ ਵੀ ਬਦਤਰ ਹਾਲਾਤ ਹੋ ਗਏ ਹਨ, ਜਿਸ ਨਾਲ ਗ਼ਰੀਬ ਅਤੇ ਅਮੀਰ ਦਾ ਪਾੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਲਈ ਸਿੱਧੇ ਤੌਰ ’ਤੇ ਸਿਆਸੀ ਸਿਸਟਮ ਜ਼ਿੰਮੇਵਾਰ ਹੈ, ਜਿਸ ਨੂੰ ਬਦਲਣ ਨਾਲ ਹੀ ਕੁਝ ਸੁਧਾਰ ਹੋ ਸਕਦਾ ਹੈ। ਹੁਣ ਸਿਰਫ਼ ਆਮ ਲੋਕਾਂ ਵੱਲੋਂ ਚੋਣਾਂ ਦੀ ਕਮਾਨ ਆਪਣੇ ਹੱਥਾਂ ’ਚ ਲੈਣ ਦੇ ਰੂਪ ਵਿਚ ਹੀ ਇਸ ਦਾ ਬਦਲ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਕਾਲੇ ਧਨ 'ਤੇ ਕੇਂਦਰ ਸਰਕਾਰ ਨੇ ਖੜੇ ਕੀਤੇ ਹੱਥ, ਕਿਹਾ- ਕਿੱਥੇ ਕਿੰਨਾ ਪੈਸਾ ਪਤਾ ਨਹੀਂ !
ਚਢੂਨੀ ਨੇ ਸਾਫ਼ ਕੀਤਾ ਕਿ ਉਨ੍ਹਾਂ ਨੂੰ ਕਿਸਾਨ ਮੋਰਚੇ ਤੋਂ ਸਿਰਫ਼ ਇਕ ਹਫ਼ਤੇ ਲਈ ਹੀ ਸਸਪੈਂਡ ਕੀਤਾ ਗਿਆ ਹੈ, ਜਿਸ ਦੇ ਲਈ ਉਨ੍ਹਾਂ ਨੇ ਵਿਚਾਰਧਾਰਾ ਵਿਚ ਅੰਤਰ ਹੋਣ ਦਾ ਹਵਾਲਾ ਦਿੱਤਾ। ਜਿੱਥੋਂ ਤੱਕ ਚੋਣ ਨਾ ਲੜਨ ਦਾ ਸਵਾਲ ਹੈ, ਉਨ੍ਹਾਂ ਨੇ ਕਿਹਾ ਕਿ ਕਿਸਾਨ ਮੋਰਚੇ ਵਿਚ ਸ਼ਾਮਲ ਨੇਤਾਵਾਂ ਨਾਲ ਸਬੰਧਤ ਖੱਬੇਪੱਖੀ ਅਤੇ ਹੋਰ ਪਾਰਟੀਆਂ ਵੀ ਤਾਂ ਚੋਣ ਲੜਦੀਆਂ ਹਨ। ਹੁਣ ਜੇਕਰ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨੇ ਹਨ ਤਾਂ ਪੰਜਾਬ ਵਿਚ ਨਵਾਂ ਮਾਡਲ ਸਥਾਪਿਤ ਕਰ ਕੇ 2024 ਦੌਰਾਨ ਦੇਸ਼ ਦੀ ਸੱਤਾ ’ਚ ਬਦਲਾਅ ਦਾ ਸੁਫ਼ਨਾ ਪੂਰਾ ਕੀਤਾ ਜਾ ਸਕਦਾ ਹੈ।
ਨੋਟ : ਕੀ ਨਵੀਂ ਰਾਜਨੀਤਿਕ ਪਾਰਟੀ ਸੁਧਾਰ ਸਕੇਗੀ ਪੰਜਾਬ ਦੀ ਮਾੜੀ ਹਾਲਤ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰੀ ਅੰਦਾਜ਼ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਕਿਹਾ ‘ਆਪਣੀ ਜੰਗ ਜਾਰੀ ਰੱਖੋ’
NEXT STORY