ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸੋਚ ਸੀ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਪੰਜਾਬ ਜਾਵਾਂ। ਪਰਗਟ ਸਿੰਘ ਨੇ ਕਿਹਾ ਕਿ ਆਸ਼ੀਰਵਾਦ ਲੈਣ ਆਇਆ ਹਾਂ ਹੁਣ ਪੰਜਾਬ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ।
ਉਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨਾਲ ਜ਼ਰੂਰ ਮਿਲਾਂਗਾ, ਨਾਰਾਜ਼ਗੀ ਦੀ ਕੋਈ ਗੱਲ ਨਹੀਂ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਪ੍ਰਗਟ ਸਿੰਘ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਿਵਾਸ ਸਥਾਨ 'ਤੇ ਪਹੁੰਚੇ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ
ਸੋਸ਼ਲ ਮੀਡੀਆ 'ਤੇ ਪ੍ਰਗਟ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹੋਏ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਸਰਦਾਰ ਮਨਮੋਹਨ ਸਿੰਘ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।

ਇਹ ਵੀ ਪੜ੍ਹੋ: 29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
NEXT STORY