ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ 'ਤੇ ਪਹੁੰਚੇ ਹਨ। ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਸਨ। ਹਵਾਈ ਅੱਡੇ ਤੋਂ ਸਿੱਧਾ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਦਰਬਾਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਹ ਅੱਜ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ, "ਅੱਜ ਰਾਜਨੀਤੀ ਦਾ ਦਿਨ ਨਹੀਂ ਹੈ। ਮੈਂ ਰਾਜਨੀਤੀ ਜ਼ਰੂਰ ਕਰਾਂਗਾ, ਪਰ ਇੱਕ-ਦੋ ਦਿਨਾਂ ਬਾਅਦ।" ਪਾਰਟੀ 'ਚ ਗੁੱਟਬਾਜ਼ੀ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਸਭ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ। ਉਨ੍ਹਾਂ ਕਿਹਾ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜੇਗੀ।
ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
ਦੱਸਿਆ ਜਾ ਰਿਹਾ ਹੈ ਕਿ ਅਨੁਸਾਰ ਪਰਗਟ ਸਿੰਘ ਅੰਮ੍ਰਿਤਸਰ ਵਿਖੇ ਸਾਰੇ ਧਰਮਾਂ ਦੇ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਣਗੇ। ਅੰਮ੍ਰਿਤਸਰ ਤੋਂ ਬਾਅਦ ਉਹ ਮੋਹਾਲੀ ਵਿਖੇ ਕਾਂਗਰਸ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨਗੇ। ਇਸ ਤੋਂ ਅਗਲੇ ਦਿਨ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।
ਇਹ ਵੀ ਪੜ੍ਹੋ- ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
NEXT STORY