ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਫਰਵਰੀ ਨੂੰ ਪੰਜਾਬ ਭਰ ਦੇ ਸਕੂਲਾਂ 'ਚ ਆਯੋਜਿਤ ਕੀਤੀ ਜਾਣ ਵਾਲੀ ਮਾਪੇ-ਅਧਿਆਪਕ ਮੀਟਿੰਗ (ਪੀ. ਟੀ. ਐੱਮ.) ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਹੁਣ ਇਹ ਮੀਟਿੰਗ 5 ਫਰਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਇਹ ਮੀਟਿੰਗ 1 ਫਰਵਰੀ ਨੂੰ ਕਰਵਾਉਣ ਸਬੰਧੀ ਖੂਬ ਪ੍ਰਚਾਰ ਕੀਤਾ ਜਾ ਰਿਹਾ ਸੀ ਅਤੇ ਪੰਜਾਬ ਭਰ ਦੇ ਸਕੂਲਾਂ ਦੇ ਮੁਖੀਆਂ ਨੂੰ ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਕਿਹਾ ਜਾ ਰਿਹਾ ਸੀ।
ਇਹ ਵੀ ਪੜ੍ਹੋ : PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਸਹੂਲਤ ਲਈ ਕੀਤਾ ਗਿਆ ਵਿਸ਼ੇਸ਼ ਉਪਰਾਲਾ
ਇਸ ਸਬੰਧੀ ਸਾਰਿਆਂ ਵੱਲੋਂ ਸੁਹਿਰਦ ਯਤਨ ਵੀ ਕੀਤੇ ਜਾ ਰਹੇ ਸਨ। ਪਤਾ ਲੱਗਾ ਹੈ ਕਿ ਕੁੱਝ ਪ੍ਰਬੰਧਕੀ ਕਾਰਨਾਂ ਕਰ ਕੇ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਹੋਇਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪੀ. ਟੀ. ਐੱਮ. ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਟੋਲ ਟੈਕਸ ਦੇ ਪੰਗੇ ਕਾਰਨ ਚੱਲੀਆਂ ਗੋਲੀਆਂ, ਦਹਿਸ਼ਤ 'ਚ ਪੂਰਾ ਪਿੰਡ
ਬੁਲਾਰੇ ਅਨੁਸਾਰ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਮੀਟਿੰਗ ਦੀ ਤਾਰੀਖ਼ 'ਚ ਬਦਲਾਅ ਬਾਰੇ ਸਾਰੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਤੱਕ ਹਰ ਹਾਲਤ 'ਚ ਪਹੁੰਚਾ ਦੇਣ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਉੱਚਿਤ ਕਦਮ ਚੁੱਕੇ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਭੇਂਟ ਕੀਤੀ ਗਈ ਗੋਲਡਨ ਕਿਸ਼ਤੀ, 18 ਮਹੀਨਿਆਂ 'ਚ ਹੋਈ ਤਿਆਰ
NEXT STORY