ਚੰਡੀਗੜ੍ਹ/ਜਲੰਧਰ : ਪੰਜਾਬ ਭਰ 'ਚ ਅੱਜ ਤੋਂ 3 ਦਿਨਾਂ ਲਈ ਡੀ. ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਕ ਚਿੱਠੀ ਜਾਰੀ ਕਰਕੇ ਯੂਨੀਅਨ ਨੂੰ ਭਲਕੇ ਮਤਲਬ ਕਿ 16 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨਾਲ ਗੱਲਬਾਤ ਮਗਰੋਂ ਹੀ ਗੱਲ ਕਿਸੇ ਪਾਸੇ ਲੱਗੇਗੀ, ਇਸ ਲਈ ਉਨ੍ਹਾਂ ਵਲੋਂ 3 ਦਿਨਾਂ ਦੀ ਕੀਤੀ ਜਾਣ ਵਾਲੀ ਹੜਤਾਲ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀਆਂ ਤਾਰੀਖ਼ਾਂ 'ਚ ਬਦਲਾਅ, ਜਾਣੋ ਨਵਾਂ ਸ਼ਡਿਊਲ
ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਇਸ ਮੀਟਿੰਗ ਦੌਰਾਨ ਨਹੀਂ ਮੰਨੀਆਂ ਜਾਂਦੀਆਂ ਤਾਂ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪਹਿਲੀ ਵਾਰ ਮਿਲੀ ਇਹ ਸਹੂਲਤ
ਦੱਸ ਦੇਈਏ ਕਿ ਯੂਨੀਅਨ ਵਲੋਂ 15 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਡੀ. ਸੀ. ਦਫ਼ਤਰਾਂ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਜਦੂਰਾਂ ਨੂੰ ਕੇਂਦਰ ਸਰਕਾਰ ਨੇ ਜਾਰੀ ਕੀਤੇ 1000-1000 ਰੁਪਏ, ਸੂਚੀ 'ਚ ਇੰਝ ਚੈੱਕ ਕਰੋ ਆਪਣਾ ਨਾਂ
NEXT STORY