ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿਉਂਕਿ ਅੱਜ ਵੀ ਸਰਕਾਰੀ ਚਾਲੂ ਨਹੀਂ ਹੋ ਸਕਣਗੀਆਂ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅਜੇ ਵੀ ਖ਼ਤਮ ਨਹੀਂ ਹੋਈ ਹੈ। ਭਾਵੇਂ ਪੀ. ਆਰ. ਟੀ. ਸੀ. ਯੂਨੀਅਨ ਆਗੂਆਂ ਦੀ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਨਾਲ ਬੀਤੇ ਦਿਨ 7 ਘੰਟੇ ਗੱਲਬਾਤ ਚੱਲੀ ਸੀ ਅਤੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਸੀ ਪਰ ਬੀਤੀ ਦੇਰ ਰਾਤ ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ ਰਿਹਾਅ ਕਰਨ ਤੋਂ ਬਾਅਦ ਹੀ ਹੜਤਾਲ ਖ਼ਤਮ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੇ ਮਹੀਨੇ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਵਲੋਂ ਹੜਤਾਲ ਦੌਰਾਨ ਹਿਰਾਸਤ 'ਚ ਲਏ ਗਏ ਸਾਥੀਆਂ ਦੀ ਰਿਹਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਸਪੈਂਸ਼ਨ ਅਤੇ ਟਰਮੀਨੇਸ਼ਨ ਵੀ ਵਾਪਸ ਲਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਦੇ ਇਸ ਫ਼ੈਸਲੇ ਨੇ ਇਕ ਵਾਰ ਫਿਰ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦੇ ਵੱਧਣਗੇ ਭਾਅ! ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ
ਜਿੱਥੇ ਬੀਤੇ ਦਿਨ ਹੜਤਾਲ ਖ਼ਤਮ ਹੋਣ ਦੇ ਆਏ ਫ਼ੈਸਲੇ ਨਾਲ ਲੋਕਾਂ ਨੂੰ ਉਮੀਦ ਸੀ ਕਿ ਪੰਜਾਬ 'ਚ ਸਰਕਾਰੀ ਬੱਸਾਂ ਮੁੜ ਚਾਲੂ ਹੋ ਸਕਦੀਆਂ ਹਨ, ਉੱਥੇ ਹੀ ਯੂਨੀਅਨ ਆਗੂਆਂ ਦੇ ਫ਼ੈਸਲੇ ਨੇ ਲੋਕਾਂ ਨੂੰ ਫਿਰ ਚਿੰਤਾ 'ਚ ਪਾ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
NEXT STORY