ਪਟਿਆਲਾ : ਪੰਜਾਬ ਕੜਾਕੇ ਦੀ ਠੰਡ ਦਾ ਦੌਰ ਹੁਣ ਖ਼ਤਮ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਗਏ ਹਨ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤਾਂ ਅਜੇ ਠੰਡੀਆਂ ਹਨ ਅਤੇ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਇਸ ਦੌਰਾਨ ਹਿਮਾਚਲ ਵਿਚ ਮੌਸਮ ਅਤੇ ਆਫ਼ਤ ਪ੍ਰਬੰਧਨ ਨੇ ਹੁਣ ਕੁਝ ਖੇਤਰਾਂ ਵਿਚ ਬਰਫ਼ ਦੇ ਤੂਫ਼ਾਨ ਦਾ ਖਤਰਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਪ੍ਰੀਖਿਆਵਾਂ ਦਾ ਐਲਾਨ, ਡੇਟਸ਼ੀਟ ਜਾਰੀ
ਮੌਸਮ ਵਿਭਾਗ ਦੀ ਭਵਿੱਖਬਾਣੀ
ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸਵੇਰੇ ਕੁੱਝ ਖੁੱਲ੍ਹੇ ਇਲਾਕਿਆਂ ਵਿਚ ਹਲਕੀ ਧੁੰਦ ਜ਼ਰੂਰ ਦੇਖਣ ਨੂੰ ਮਿਲੀ ਹੈ ਪਰ ਜ਼ਿਆਦਾਤਰ ਥਾਵਾਂ ’ਤੇ ਮੌਸਮ ਸਾਫ ਹੈ। ਹਾਲਾਂਕਿ ਪੰਜਾਬ ਵਿਚ ਸੀਤ ਲਹਿਰ ਜਾਰੀ ਹੈ। ਠੰਡੀਆਂ ਹਵਾਵਾਂ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ਵਿਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸ਼ਹਿਰਾਂ ਵਿਚ ਦਿਨ ਅਤੇ ਰਾਤ ਵਿਚ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ। ਦਿਨ ਵਧਣ ਦੇ ਨਾਲ-ਨਾਲ ਚੰਗੀ ਧੁੱਪ ਨਿਕਲੇਗੀ। ਤਿੰਨਾਂ ਸੂਬਿਆਂ 'ਚ ਦਿਨ ਦੇ ਤਾਪਮਾਨ 'ਚ ਕਾਫੀ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤੀ ਮਜੀਠੀਆ ਦੀ ਤਾਰੀਫ਼, ‘ਜੱਫ਼ੀ’ ’ਤੇ ਦਿੱਤਾ ਸਪੱਸ਼ਟੀਕਰਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਨੇ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ
NEXT STORY