ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਅੱਜ ਤੋਂ ਲੈ ਕੇ 25 ਨਵੰਬਰ ਤੱਕ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਸ ਹਫ਼ਤੇ ਕੋਈ ਮੀਂਹ ਨਹੀਂ ਪਵੇਗਾ। ਮੌਸਮ ਵਿਭਾਗ ਨੇ ਸਪੱਸ਼ਟ ਤੌਰ 'ਤੇ ਸੰਕੇਤ ਦਿੱਤਾ ਹੈ ਕਿ ਸੂਬੇ ਵਿੱਚ ਕੋਈ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ

ਪੰਜਾਬ 'ਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਘੱਟ ਰਿਹਾ ਸੀ ਪਰ ਹੁਣ ਹੌਲੀ-ਹੌਲੀ ਇਸ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਵਿੱਚ ਇਹ ਵਾਧਾ ਜਾਰੀ ਰਹੇਗਾ। ਹਾਲਾਂਕਿ ਲਗਭਗ ਤਿੰਨ ਦਿਨਾਂ ਬਾਅਦ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਮਾਨਸਾ ਸਭ ਤੋਂ ਗਰਮ, ਫਰੀਦਕੋਟ ਸਭ ਤੋਂ ਠੰਡਾ
ਜੇਕਰ ਤਾਪਮਾਨ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਮਾਨਸਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਥੇ ਹੀ ਇਸ ਦੇ ਉਲਟ ਫਰੀਦਕੋਟ ਵਿਚ ਰਾਤ ਦਾ ਤਾਪਮਾਨ 7 ਡਿਗਰੀ ਤੱਕ ਡਿੱਗ ਗਿਆ, ਜਿਸ ਨਾਲ ਬਹੁਤ ਠੰਡ ਮਹਿਸੂਸ ਕੀਤੀ ਗਈ। ਰਾਜਧਾਨੀ ਚੰਡੀਗੜ੍ਹ ਵਿਚ ਵੀ ਦਿਨ ਦਾ ਤਾਪਮਾਨ 27.4 ਡਿਗਰੀ ਅਤੇ ਰਾਤ ਦਾ 10.1 ਡਿਗਰੀ ਰਿਕਾਰਡ ਹੋਇਆ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਸੇਬਾਂ ਨਾਲ ਭਰਿਆ ਟਰੱਕ ਪਲਟਿਆ, ਇਕੱਠੇ ਹੋਏ ਲੋਕਾਂ ਨੇ ਕਰ 'ਤਾ ਆਹ ਕੰਮ
ਤਰਨਤਾਰਨ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਹੈਰਾਨ
NEXT STORY