ਨਵਾਂਸ਼ਹਿਰ (ਤ੍ਰਿਪਾਠੀ) : ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਮਹਿਕਮੇ ਵਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 20 ਅਪ੍ਰੈਲ ਨੂੰ ਜਾਰੀ ਆਪਣੇ ਹੁਕਮਾਂ ਦੀ ਲਗਾਤਾਰਤਾ ’ਚ ਜ਼ਿਲ੍ਹੇ ’ਚ ਤੁਰੰਤ ਪ੍ਰਭਾਵ ਨਾਲ ਵਾਧੂ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਮਾਲਜ਼ ਅਤੇ ਮਲਟੀਪਲੈਕਸ ਆਦਿ ਵਿਚ ਸਥਿਤ ਦੁਕਾਨਾਂ ਸਮੇਤ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨੀਆਂ ਲਾਜ਼ਮੀ ਹੋਣਗੀਆਂ ਪਰ ਹੋਮ ਡਿਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ। ਰਾਤ ਦਾ ਕਰਫ਼ਿਊ, ਜੋ ਕਿ ਪਹਿਲਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਸੀ, ਹੁਣ ਨਵੇਂ ਹੁਕਮਾਂ ਮੁਤਾਬਕ ਰੋਜ਼ਾਨਾ ਸ਼ਾਮ 6 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਜਾਰੀ ਰਹੇਗਾ ਤਾਂ ਜੋ ਗੈਰ-ਜ਼ਰੂਰੀ ਗਤੀਵਿਧੀਆਂ ’ਤੇ ਰੋਕ ਲੱਗ ਸਕੇ। ਹੁਕਮਾਂ ਅਨੁਸਾਰ ਹਫ਼ਤਾਵਾਰੀ ਕਰਫ਼ਿਊ ਦਾ ਸਮਾਂ ਸ਼ਨਿੱਚਰਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ ਪਰ ਜ਼ਰੂਰੀ ਗਤੀਵਿਧੀਆਂ ਨੂੰ ਇਸ ਕਰਫ਼ਿਊ ਤੋਂ ਛੋਟ ਰਹੇਗੀ। ਸਰਵਿਸ ਇੰਡਸਟਰੀਆਂ ਸਮੇਤ ਸਾਰੇ ਪ੍ਰਾਈਵੇਟ ਦਫ਼ਤਰਾਂ ਨੂੰ ਸਿਰਫ਼ ਘਰ ਤੋਂ ਹੀ ਕੰਮ ਕਰਨ ਦੀ ਪ੍ਰਵਾਨਗੀ ਹੋਵੇਗੀ। ਸਸਕਾਰਾਂ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਹੋਵੇਗੀ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ (ਸਿਰਫ ਸਸਕਾਰ ਨੂੰ ਛੱਡ ਕੇ) ਦੀ ਉੱਪ ਮੰਡਲ ਮੈਜਿਸਟ੍ਰੇਟ ਤੋਂ ਅਗਾਊਂ ਮਨਜ਼ੂਰੀ ਜ਼ਰੂਰੀ ਹੋਵੇਗੀ ਕਿਧਰੇ ਵੀ ਵੱਡੇ ਇਕੱਠਾਂ (ਧਾਰਮਿਕ, ਰਾਜਨੀਤਿਕ, ਸਮਾਜਿਕ) ਵਿਚ ਸ਼ਾਮਲ ਹੋ ਕੇ ਆਏ ਵਿਅਕਤੀਆਂ ਨੂੰ ਪ੍ਰੋਟੋਕਾਲ ਅਨੁਸਾਰ 5 ਦਿਨਾਂ ਲਈ ਘਰ ਵਿਚ ਇਕਾਂਤਵਾਸ ਰਹਿਣਾ ਪਵੇਗਾ। ਜਨਤਕ ਟਰਾਂਸਪੋਰਟ (ਬੱਸਾਂ, ਟੈਕਸੀਆਂ, ਆਟੋ) ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇਗੀ। ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿਚ ਸਿਹਤ/ਫਰੰਟਲਾਈਨ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ, ਜਿਨ੍ਹਾਂ ਨੇ ਪਿਛਲੇ 15 ਜਾਂ ਜ਼ਿਆਦਾ ਦਿਨਾਂ ਦੌਰਾਨ ਵੈਕਸੀਨ ਦੀ ਘੱਟੋ-ਘੱਟ ਇਕ ਖ਼ੁਰਾਕ ਨਹੀਂ ਲਈ, ਨੂੰ ਉਦੋਂ ਤੱਕ ਛੁੱਟੀ ਲੈ ਕੇ ਘਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੋਰੋਨਾ ਖਿਲਾਫ਼ ਲੜਾਈ ’ਚ ਕੈਪਟਨ ਦੀ ਹਾਲਤ ‘ਬੂਹੇ ਖੜ੍ਹੀ ਜੰਞ, ਵਿੰਨ੍ਹੋ ਕੁੜੀ ਦੇ ਕੰਨ’ ਵਰਗੀ : ਅਸ਼ਵਨੀ ਸ਼ਰਮਾ
ਇਸੇ ਤਰ੍ਹਾਂ 45 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਨੂੰ ਆਰ. ਟੀ. ਪੀ. ਸੀ. ਆਰ ਨੈਗੇਟਿਵ ਰਿਪੋਰਟ, ਜਿਹੜੀ ਕਿ 5 ਦਿਨਾਂ ਤੋਂ ਪੁਰਾਣੀ ਨਾ ਹੋਵੇ, ਦੇ ਆਧਾਰ ’ਤੇ ਇਜਾਜ਼ਤ ਦਿੱਤੀ ਜਾਵੇਗੀ, ਨਹੀਂ ਤਾਂ ਛੁੱਟੀ ਲੈ ਕੇ ਘਰ ਰਹਿਣਗੇ। ਹੁਕਮਾਂ ਅਨੁਸਾਰ ਕੋਵਿਡ ਦੌਰਾਨ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਕੁਝ ਜ਼ਰੂਰੀ ਸੇਵਾਵਾਂ ਵਿਚ ਛੋਟ ਦਿੱਤੀ ਗਈ , ਜਿਨ੍ਹਾਂ ਵਿਚ ਕੈਮਿਸਟ ਦੀਆਂ ਦੁਕਾਨਾਂ ਅਤੇ ਹੋਰ ਜ਼ਰੂਰੀ ਵਸਤਾਂ, ਜਿਵੇਂ ਦੁੱਧ, ਡੇਅਰੀ ਉਤਪਾਦ, ਸਬਜ਼ੀਆਂ ਅਤੇ ਫਲ ਆਦਿ ਦੀਆਂ ਵਿਕਰੀ ਸੇਵਾਵਾਂ ਸ਼ਾਮਲ ਹਨ। ਇਸੇ ਤਰ੍ਹਾਂ ਕਣਕ ਦੇ ਖ਼ਰੀਦ ਕਾਰਜਾਂ ਦੇ ਨਾਲ-ਨਾਲ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ ਨੂੰ ਵੀ ਛੋਟ ਦਿੱਤੀ ਗਈ । ਇਸ ਤੋਂ ਇਲਾਵਾ ਉਤਪਾਦਨ ਨਾਲ ਸਬੰਧਤ ਉਦਯੋਗ ਅਤੇ ਇਸ ਸਾਮਾਨ ਦੀ ਢੋਆ-ਢੁਆਈ ਲਈ ਕਾਰਜਸ਼ੀਲ ਮੁਲਾਜ਼ਮਾਂ ਜਾਂ ਲੇਬਰ ਨੂੰ ਆਉਣ-ਜਾਣ ਦੀ ਇਜਾਜ਼ਤ ਹੋਵੇਗੀ ਪਰ ਸਬੰਧਤ ਉਦਯੋਗ ਅਜਿਹੇ ਮੁਲਾਜ਼ਮਾਂ ਤੇ ਮਜ਼ਦੂਰਾਂ ਨੂੰ ਇਸ ਮੰਤਵ ਲਈ ਲੋਡ਼ੀਂਦਾ ਪ੍ਰਵਾਨਗੀ ਪੱਤਰ ਜਾਰੀ ਕਰੇਗਾ। ਹੁਕਮਾਂ ਅਨੁਸਾਰ ਹਵਾਈ, ਰੇਲ ਗੱਡੀਆਂ ਅਤੇ ਬੱਸਾਂ ਆਦਿ ਵਿਚ ਯਾਤਰਾ ਕਰਨ ਵਾਲੀਆਂ ਸਵਾਰੀਆਂ ਨੂੰ ਛੋਟ ਦਿੱਤੀ ਗਈ । ਇਸ ਤੋਂ ਇਲਾਵਾ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਹੋਣ ਵਾਲੇ ਉਸਾਰੀ ਕਾਰਜਾਂ ਨੂੰ ਵੀ ਛੋਟ ਹੋਵੇਗੀ। ਇਸੇ ਤਰ੍ਹਾਂ ਈ-ਕਾਮਰਸ ਅਤੇ ਸਾਰੀਆਂ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਲੋਕਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਦਿੱਤੀ ਗਈ । ਇਸ ਤੋਂ ਇਲਾਵਾ ਪੈਟਰੋਲ, ਡੀਜ਼ਲ ਤੇ ਸੀ. ਐਨ. ਜੀ ਪੰਪਾਂ, ਸਿਹਤ ਸੇਵਾਵਾਂ ਅਤੇ ਸੰਚਾਰ ਸੇਵਾਵਾਂ ਨੂੰ ਵੀ ਛੋਟ ਹੋਵੇਗੀ। ਕੋਵਿਡ-19 ਡਿਊਟੀ ਨਾਲ ਸਬੰਧਤ ਕਿਸੇ ਵੀ ਸੇਵਾ ਨਾਲ ਜੁੜੇ ਸਰਕਾਰੀ ਅਧਿਕਾਰੀਆਂ ਨੂੰ ਵੀ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ, ਇਸ ਲਈ ਉਨ੍ਹਾਂ ਨੂੰ ਆਪਣਾ ਵੈਲਿਡ ਦਫ਼ਤਰੀ ਪਹਿਚਾਣ ਪੱਤਰ ਦਿਖਾਉਣਾ ਹੋਵੇਗਾ। ਜਾਰੀ ਹੁਕਮਾਂ ’ਚ ਕਿਹਾ ਗਿਆ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਕੌਮੀ ਨਿਰਦੇਸ਼ਾਂ, ਕੇਂਦਰੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਉਮੀਦ ਦੀ ਖ਼ਬਰ: ਪੰਜਾਬ ’ਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ : ਸਿਹਤ ਮੰਤਰੀ
ਬਾਜ਼ਾਰਾਂ, ਜਨਤਕ ਟ੍ਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ’ਚ ਜ਼ਰੂਰੀ ਇਹਤਿਆਤ ਵਰਤੇ ਜਾਣੇ, ਜਿਨ੍ਹਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ। ਕੇਸ ਟੂ ਕੇਸ ਬੇਸ ’ਤੇ ਲੋੜ ਮੁਤਾਬਿਕ ਆਵਾਜਾਈ ਲਈ ਪਾਸ ਜਾਰੀ ਕਰਨ ਲਈ ਐੱਸ. ਡੀ. ਐੱਮਜ਼ ਨੂੰ ਅਧਿਕਾਰਤ ਕੀਤਾ ਗਿਆ । 30 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ 6 ਵਜੇ ਤੋਂ ਬਾਅਦ ਰੱਖੇ ਗਏ ਵਿਆਹਾਂ ਲਈ ਸ਼ਰਤਾਂ ਸਹਿਤ ਇਜਾਜ਼ਤ ਦਿੱਤੀ ਗਈ । ਇਨ੍ਹਾਂ ਅਨੁਸਾਰ ਵਿਆਹ ਵਿਚ 20 ਤੋਂ ਵੱਧ ਵਿਅਕਤੀ ਸ਼ਿਰਕਤ ਨਹੀਂ ਕਰਨਗੇ। ਵਿਆਹ ਵਿਚ ਆਏ ਵਿਅਕਤੀਆਂ ਕੋਲ ਸਬੰਧਤ ਐੱਸ. ਡੀ. ਐੱਮ ਵੱਲੋਂ ਜਾਰੀ ਕੀਤਾ ਗਿਆ ਕਰਫ਼ਿਊ ਪਾਸ ਹੋਣਾ ਜ਼ਰੂਰੀ । ਵਿਆਹ ਸਮਾਗਮ 9 ਵਜੇ ਤੱਕ ਮੁਕੰਮਲ ਹੋ ਜਾਣਾ ਚਾਹੀਦਾ । ਕੋਵਿਡ ਪਾਬੰਦੀਆਂ ਦੇ ਅਨੁਕੂਲ ਬਣਨ ਲਈ 1 ਮਈ ਜਾਂ ਉਸ ਤੋਂ ਬਾਅਦ ਰੱਖੇ ਗਏ ਵਿਆਹਾਂ ਦੀਆਂ ਮਿਤੀਆਂ ਜਾਂ ਸਮਾਂ ਸਬੰਧਤ ਪਰਿਵਾਰਾਂ ਵੱਲੋਂ ਮੁੜ ਤੈਅ ਕੀਤਾ ਜਾ ਸਕਦਾ। ਜਾਰੀ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ. ਪੀ. ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਟੇਜ 'ਤੇ ਵਿਦਿਆਰਥਣ ਨੂੰ ਕੁੱਟਣ ਵਾਲੀ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਖ਼ਿਲਾਫ਼ ਮੁਕੱਦਮਾ ਦਰਜ
NEXT STORY