ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚ ਬੈਂਕ ਕਰਮਚਾਰੀਆਂ ਅਤੇ ਦਲਾਲਾਂ ਦੀ ਮਿਲੀਭੁਗਤ ਨਾਲ 10 ਅਤੇ 20 ਰੁਪਏ ਦੇ ਨੋਟਾਂ ਦਾ ਕਾਲੇ ਗੈਰ-ਕਾਨੂੰਨੀ ਕਾਰੋਬਾਰ ਜ਼ੋਰਾਂ ਨਾਲ ਚੱਲ ਰਿਹਾ ਹੈ। ਵਿਆਹ ਸਮਾਗਮਾਂ ਦੌਰਾਨ ਲੋਕਾਂ ਨੂੰ 10-20 ਰੁਪਏ ਦੇ ਨੋਟਾਂ ਨੂੰ ਹਾਰ ਵਜੋਂ ਲੈਣ ਲਈ ਦਲਾਲਾਂ ਕੋਲ ਭੱਜਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
ਪਿਛਲੇ ਦਿਨੀਂ ਲੋਕਾਂ ਨੇ ਹਰਚੋਵਾਲ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਨ, ਵਡਾਲਾ ਗ੍ਰੰਥੀਆਂ, ਘੁੰਮਣ, ਕਲਾਨੌਰ, ਧਾਲੀਵਾਲ, ਕਾਦੀਆਂ, ਬਟਾਲਾ, ਗੁਰਦਾਸਪੁਰ, ਧਿਆਨਪੁਰ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ, ਦੀਨਾਨਗਰ ਆਦਿ ਵਰਗੇ ਵੱਖ-ਵੱਖ ਕਸਬਿਆਂ ਦੇ ਸੀਨੀਅਰ ਬੈਂਕ ਅਧਿਕਾਰੀਆਂ ਤੋਂ 10 ਅਤੇ 20 ਰੁਪਏ ਦੇ ਨੋਟਾਂ ਦੇ ਬੰਡਲ ਮੰਗੇ, ਤਾਂ ਉਨ੍ਹਾਂ ਨੇ ਨੋਟਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਵਾਪਸ ਮੋੜ ਦਿੱਤਾ। ਜਦੋਂ ਲੋਕਾਂ ਵੱਲੋਂ ਦੁਕਾਨਦਾਰਾਂ ’ਚੋਂ ਦਲਾਲਾਂ ਨਾਲ ਗੱਲ ਕੀਤੀ, ਜਿਨ੍ਹਾਂ ਨੂੰ ਨਵੇਂ 10 ਅਤੇ 20 ਰੁਪਏ ਦੇ ਨੋਟਾਂ ਦੀ ਲੋੜ ਸੀ, ਤਾਂ ਦੁਕਾਨਦਾਰਾਂ ਨੇ 1000 ਰੁਪਏ ਦੇ ਨਵੇਂ 10 ਰੁਪਏ ਦੇ ਨੋਟ ਦੇਣ ਦੇ ਬਦਲੇ 1,400 ਰੁਪਏ ਦੀ ਮੰਗ ਕੀਤੀ। ਇਸ ਤਰ੍ਹਾਂ 20 ਰੁਪਏ ਦੇ ਨੋਟਾਂ ਦਾ ਬੰਡਲ 2,400 ਤੋਂ 2,500 ਰੁਪਏ ’ਚ ਬਲੈਕ ਵਿਚ ਦੇਣ ਲਈ ਕਿਹਾ।
ਇਹ ਵੀ ਪੜ੍ਹੋ- ਹੋਟਲ ’ਚ ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ, ਫੜੇ ਗਏ ਮੁਲਜ਼ਮ ਨੇ ਦੱਸੀ ਇਹ ਵਜ੍ਹਾ
ਹੈਰਾਨੀ ਦੀ ਗੱਲ ਹੈ ਕਿ ਜੇਕਰ ਇਹ ਨੋਟ ਬੈਂਕਾਂ ’ਚ ਉਪਲਬਧ ਨਹੀਂ ਹਨ ਤਾਂ ਸ਼ਹਿਰਾਂ ਅਤੇ ਕਸਬਿਆਂ ਦੇ ਦਲਾਲ ਇਹ ਨੋਟ ਲੋਕਾਂ ਨੂੰ ਬਲੈਕ ਵਿਚ ਵੇਚ ਰਹੇ ਹਨ। ਇਸ ਬਾਰੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਆਰ. ਬੀ. ਆਈ. ਨੂੰ ਇਸ ਭ੍ਰਿਸ਼ਟ ਪ੍ਰਥਾ ’ਚ ਸ਼ਾਮਲ ਬੈਂਕ ਕਰਮਚਾਰੀਆਂ ਅਤੇ ਦਲਾਲਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਨ੍ਹਾਂ ਨੋਟਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਸ ਬੈਂਕ ’ਚ 10-20 ਅਤੇ 50 ਰੁਪਏ ਦੇ ਨੋਟਾਂ ਦੇ ਬੰਡਲ ਸਪਲਾਈ ਕੀਤੇ ਜਾਂਦੇ ਹਨ, ਉਸ ਬੈਂਕ ਦੇ ਵੇਰਵੇ ਅੰਦਰ ਇਕ ਬਲੈਕਬੋਰਡ ’ਤੇ ਲਿਖੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸੁੱਕੀ ਠੰਡ ਦਾ ਛਾਇਆ ਕਹਿਰ; ਮੀਂਹ ਨਾ ਪੈਣ ਕਾਰਨ ਪ੍ਰਦੂਸ਼ਣ 'ਚ ਵੀ ਵਾਧਾ, ਬੱਚੇ ਤੇ ਬਜ਼ੁਰਗ ਪ੍ਰਭਾਵਿਤ
ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਵਿਆਹ ਸਮਾਗਮ ਲਈ ਇਨ੍ਹਾਂ ਨੋਟਾਂ ਦੀ ਲੋੜ ਵਾਲੇ ਕਿਸੇ ਵੀ ਵਿਅਕਤੀ ਨੂੰ ਆਪਣੇ ਵਿਆਹ ਕਾਰਡ ਦੀ ਪਿੰਡ ਦੇ ਮੁਖੀ ਜਾਂ ਕਿਸੇ ਸਤਿਕਾਰਯੋਗ ਵਿਅਕਤੀ ਤੋਂ ਤਸਦੀਕ ਕਰਵਾਉਣੀ ਚਾਹੀਦੀ ਹੈ ਅਤੇ ਫਿਰ ਇਹ ਨੋਟ ਪੂਰੇ ਰੇਟ ’ਤੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਸਮਾਂ ਸੀ ਜਦੋਂ ਬੈਂਕ ’ਚ ਵਿਆਹ ਕਾਰਡ ਦਿਖਾ ਕੇ 10, 20 ਅਤੇ 50 ਰੁਪਏ ਦੇ ਨੋਟਾਂ ਦੇ ਬੰਡਲ ਆਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਸਨ। ਹੁਣ ਅਜਿਹਾ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ, 27 ਤਰੀਖ ਤੱਕ...
ਹੈਰਾਨੀ ਦੀ ਗੱਲ ਹੈ ਕਿ ਇਹ ਨਵੇਂ ਨੋਟ ਬਲੈਕ ’ਚ ਖੁੱਲ੍ਹੇਆਮ ਵੇਚੇ ਜਾ ਰਹੇ ਹਨ। ਕੁਝ ਲੋਕਾਂ ਨੇ ਬੈਂਕ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਇਸ ਨੂੰ ਪੈਸੇ ਕਮਾਉਣ ਦਾ ਸਾਧਨ ਬਣਾ ਲਿਆ ਹੈ। ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਰ ਬੈਂਕ ਮੈਨੇਜਰ ਨੂੰ ਇਨ੍ਹਾਂ ਨੋਟਾਂ ਦੇ ਵੇਰਵੇ ਜਨਤਕ ਕਰਨ ਦੀ ਹਦਾਇਤ ਕੀਤੀ ਜਾਣੀ ਚਾਹੀਦੀ ਹੈ। ਰਿਆੜ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬਲੈਕ ਨੂੰ ਰੋਕਣ ਲਈ ਹਰੇਕ ਬੈਂਕ ਨੂੰ ਨਿਰਦੇਸ਼ ਜਾਰੀ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ: ਹੋਟਲ ਦੇ ਬੰਦ ਕਮਰੇ 'ਚ ਪ੍ਰੇਮੀ ਨਾਲ ਫੜੀ ਘਰਵਾਲੀ, ਰੋਂਦਾ ਪਤੀ ਬੋਲਿਆ 15 ਸਾਲ ਹੋ ਗਏ...
12ਵੀਂ 'ਚ ਪੜ੍ਹਦੀ ਕੁੜੀ ਨਾਲ ਵਿਆਹ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਿਨਾਹ
NEXT STORY