ਅੰਮ੍ਰਿਤਸਰ (ਨੀਰਜ): ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੱਲਵੀ ਮਿਸ਼ਰਾ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੈਂਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਭਗਵਾਨ ਵਾਲਮੀਕਿ ਪ੍ਰਗਟ ਦਿਵਸ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 13-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਉਨ੍ਹਾਂ ਦੱਸਿਆ ਕਿ ਦੀਵਾਲੀ ਅਤੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜਮੀ ਹੈ। ਇਸ ਦੌਰਾਨ ਸੰਘਣੀ ਵੱਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ 'ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ, ਐਸ.ਐਸ.ਪੀ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਹੁਕਮਾਂ ਮੁਤਾਬਕ ਹੀ ਆਮ ਲੋਕ ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ 'ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1 ਲੱਖ ਗੋਲ਼ੀਆਂ ਬਰਾਮਦ
NEXT STORY