ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਪਿੰਡ ਹੁਸੈਨਪੁਰਾ ਦੇ ਸਰੰਪਚ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਲਡੀਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਪਿੰਡ ਹੁਸੈਨਪੁਰਾ ਦੇ ਸਰੰਪਚ ਮਨਮੋਹਨ ਸਿੰਘ ਪੁੱਤਰ ਦਲਬੀਰ ਸਿੰਘ ਨੇ ਪੁਲਸ ਨੂੰ 13 ਦਸੰਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਵਨੀਤ ਸਿੰਘ ਨੀਤਾ ਵਾਸੀ ਭਟੀਆਬੇਟ, ਗੁਰਦੇਵ ਸਿੰਘ ਢਿੱਲੋਂ, ਰਵੀ ਢਿੱਲੋਂ, ਜਿੰਮੀ, ਸੋਨੂੰ ਢਿੱਲੋਂ ਸਾਰੇ ਵਾਸੀ ਹੁਸੈਨਪੁਰਾ ਤੇ 5-7 ਅਣਪਛਾਤੇ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਇਸ ਮਗਰੋਂ ਪੁਲਸ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੇ ਜਾਣ ਮਗਰੋਂ ਥਾਣਾ ਸਲੇਮ ਟਾਬਰੀ ਵਿਚ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤਕ ਉਕਤ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਤੇ ਸਾਰੇ ਮੁਲਜ਼ਮ ਫ਼ਰਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਖੜ੍ਹਾ ਹੋ ਸਕਦੈ ਸੰਕਟ! ਭਾਖੜਾ ਮੈਨੇਜਮੈਂਟ ਨੇ ਦਿੱਤੀ ਵੱਡੀ ਚਿਤਾਵਨੀ
NEXT STORY