ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਵੈਸਟ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਰਾਜ ਸਭਾ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਆਉਣ ਵਾਲੇ ਦਿਨਾਂ 'ਚ ਪੰਜਾਬ ਕੈਬਨਿਟ 'ਚ ਮੰਤਰੀ ਬਣਾਇਆ ਜਾ ਸਕਦਾ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਲੁਧਿਆਣਾ ਵੈਸਟ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖ਼ਾਲੀ ਹੋ ਗਈ ਸੀ। ਇੱਥੇ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵਲੋਂ ਗੋਗੀ ਦੀ ਪਤਨੀ ਦੀ ਬਜਾਏ ਰਾਜ ਸਭਾ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਬਾਅਦ ਚਰਚਾ ਚੱਲ ਰਹੀ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਰਾਜ ਸਭਾ 'ਚ ਐਂਟਰੀ ਲਈ ਸੰਜੀਵ ਅਰੋੜਾ ਵਲੋਂ ਅਸਤੀਫ਼ਾ ਦਿੱਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ਰਾਜ ਸਭਾ 'ਚ ਐਂਟਰੀ ਨੂੰ ਭਾਜਪਾ ਸਰਕਾਰ ਵਲੋਂ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਣ ਲਈ ਸੰਵਿਧਾਨਿਕ ਅਹੁਦਾ ਹਾਸਲ ਕਰਨ ਦੀ ਕਵਾਇਦ ਦੇ ਤੌਰ 'ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਰਾਜ ਸਭਾ ਸੰਸਦ ਮੈਂਬਰ ਦੇ ਤੌਰ 'ਤੇ ਰਾਸ਼ਟਰੀ ਸਿਆਸਤ 'ਚ ਸਰਗਰਮ ਹੋ ਕੇ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਦੇ ਮੁਕਾਬਲੇ 'ਚ ਬਣੇ ਰਹਿ ਸਕਦੇ ਹਨ। ਇਸ ਲਈ ਲੁਧਿਆਣਾ 'ਚ ਸੰਜੀਵ ਅਰੋੜਾ ਦੀ ਸੀਟ ਨੂੰ ਚੁਣਿਆ ਗਿਆ ਹੈ, ਜਿਸ ਦੇ ਜ਼ਰੀਏ ਕੇਜਰੀਵਾਲ ਆਸਾਨੀ ਨਾਲ ਰਾਜ ਸਭਾ 'ਚ ਪਹੁੰਚ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਦਾ ਵੱਡਾ ਸੁਫ਼ਨਾ ਹੋਵੇਗਾ ਪੂਰਾ, ਸਕੀਮ ਖੁੱਲ੍ਹਦੇ ਹੀ ਲਾਹਾ ਲੈਣ ਵਾਲਿਆਂ ਦਾ ਆਇਆ ਹੜ੍ਹ, ਤੁਸੀਂ ਵੀ...
ਇਸੇ ਦੌਰਾਨ ਸੰਜੀਵ ਅਰੋੜਾ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਸਿਆਸੀ ਗਲਿਆਰਿਆਂ 'ਚ ਚਰਚਾ ਛਿੜ ਗਈ ਹੈ ਕਿਉਂਕਿ ਕੈਬਨਿਟ ਦੀ ਬੈਠਕ 'ਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਸੰਜੀਵ ਅਰੋੜਾ ਨੂੰ ਦਿੱਤੀ ਗਈ ਅਤੇ ਇੰਡਸਟਰੀ ਨੂੰ ਰਾਹਤ ਦੇਣ ਲਈ ਕੀਤੇ ਗਏ ਫ਼ੈਸਲਿਆਂ ਦਾ ਕ੍ਰੈਡਿਟ ਵੀ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ : ਬੰਦ ਫਾਟਕਾਂ ਵਿਚਾਲੇ ਫਸਿਆ ਸਕੂਲੀ ਬੱਚਿਆਂ ਦਾ ਆਟੋ, ਉਪਰੋਂ ਆ ਗਈ ਰੇਲ ਗੱਡੀ
NEXT STORY