ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ. ਐੱਮ. ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਿਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਿਤ ਕਰਨ ਦੀ ਇੱਛਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਜ਼ਮਾਨਤ ਮਿਲਣ ਦੇ ਬਾਵਜੂਦ ਵੀ ਜੇਲ੍ਹ 'ਚ ਹੀ ਰਹਿਣਗੇ ਸਾਧੂ ਸਿੰਘ ਧਰਮਸੌਤ, ਜਾਣੋ ਕੀ ਹੈ ਕਾਰਨ
ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ 'ਤੇ ਉਭਾਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ 'ਚ ਸਹਾਈ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ 'ਚ 7 ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ. ਐੱਮ. ਮਿੱਤਰਾ) ਸਥਾਪਿਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਿਤ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਕੂੜਾ ਸੁੱਟਣ ਨੂੰ ਲੈ ਕੇ ਭਿੜੀਆਂ 2 ਧਿਰਾਂ, ਜੰਮ ਕੇ ਚੱਲੇ ਇੱਟਾਂ, ਪੱਥਰ ਤੇ ਡੰਡੇ
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਿਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ 'ਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਿਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
SYL ਦੇ ਮੁੱਦੇ ਨੂੰ ਲੈ ਕੇ ਬੋਲੇ CM ਮਾਨ, ਕੇਂਦਰ ਸਰਕਾਰ ਨੂੰ ਦਿੱਤੀ ਇਹ ਸਲਾਹ
NEXT STORY