ਚੰਡੀਗੜ੍ਹ (ਅੰਕੁਰ) : ਪੰਜਾਬ ਪੁਲਸ ਸਕੂਲਾਂ ’ਚ ਜਾ ਕੇ 18 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਦੇ 2 ਪਹੀਆ ਤੇ 4 ਪਹੀਆ ਵਹੀਕਲ ਚਲਾਉਣ ’ਤੇ ਰੋਕ ਲਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰੇਗੀ। ਇਸ ਸਬੰਧੀ ਪੰਜਾਬ ਪੁਲਸ ਦੇ ਟ੍ਰੈਫਿਕ ਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਪੁਲਸ ਕਮਿਸ਼ਨਰ, ਸਮੂਹ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਪੱਤਰ ’ਚ ਕਿਹਾ ਗਿਆ ਹੈ ਕਿ ਟ੍ਰੈਫਿਕ ਐਜੂਕੇਸ਼ਨ ਸੈੱਲ/ਟ੍ਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜ਼ਿਲ੍ਹਾ ਪੱਧਰ ’ਤੇ ਪਬਲਿਕ ਰਿਲੇਸ਼ਨ ਅਫ਼ਸਰ ਰਾਹੀਂ ਸਕੂਲਾਂ ’ਚ ਜਾ ਕੇ ਬੱਚਿਆਂ ਨੂੰ ਇਕ ਮਹੀਨੇ ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ ਕਿ ਕੋਈ ਨਾਬਾਲਗ ਬੱਚਾ 31 ਜੁਲਾਈ ਤੋਂ ਬਾਅਦ 2 ਪਹੀਆ ਤੇ 4 ਪਹੀਆ ਵਹੀਕਲ ਚਲਾਉਂਦਾ, ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਅਜਿਹਾ ਹੋਣ 'ਤੇ ਉਨ੍ਹਾਂ ਨੂੰ 3 ਸਾਲ ਦੀ ਕੈਦ ਤੇ 25,000 ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਜੇ ਕੋਈ ਨਾਬਾਲਗ ਬੱਚਾ ਕਿਸੇ ਪਾਸੇ 2 ਪਹੀਆ ਵਾਹਨ ਜਾਂ 4 ਪਹੀਆ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਖ਼ਿਲਾਫ਼ ਵੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ’ਤੇ 1 ਅਗਸਤ ਨੂੰ ਦਿਨ ਪ੍ਰਤੀ ਦਿਨ ਲਾਏ ਗਏ ਕੈਂਪਾਂ ਦੀਆਂ ਤਸਵੀਰਾਂ, ਲੋਕੇਸ਼ਨਾਂ, ਅਖ਼ਬਾਰਾਂ ਦੀਆਂ ਕਟਿੰਗਾਂ ਇਸ ਦਫ਼ਤਰ ਨੂੰ ਭੇਜੀਆਂ ਜਾਣ।
ਇਹ ਵੀ ਪੜ੍ਹੋ- ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਮੈਡੀਕਲ ਕਾਲਜ ਦੀ ਵਿਦਿਆਰਥਣ ਦੀ ਭੇਦਭਰੀ ਹਾਲਤ ’ਚ ਮੌਤ
NEXT STORY