ਫਿਲੌਰ (ਭਾਖੜੀ)- ਜਬਰ-ਜ਼ਿਨਾਹ ਦੀ ਪੀੜਤ ਨਾਬਾਲਗ ਲੜਕੀ ਨੂੰ ਨਿਆਂ ਦਿਵਾਉਣ ਦੀ ਬਜਾਏ ਉਸ ਅਤੇ ਉਸ ਦੀ ਮਾਂ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਐੱਸ. ਐੱਚ. ਓ. ਫਿਲੌਰ ਭੂਸ਼ਣ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਸੀ। ਇਸ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਸਾਬਕਾ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਦੇਰ ਸ਼ਾਮ ਪੱਤਰਕਾਰ ਸਮਾਗਮ ਕਰਕੇ ਦੋਸ਼ ਲਾਇਆ ਕਿ ਜਿਉਂ ਹੀ ਉਹ ਅੱਜ ਮਹਿਲਾ ਕਮਿਸ਼ਨ ਚੰਡੀਗੜ੍ਹ ’ਚ ਪੇਸ਼ ਹੋ ਕੇ ਆਪਣਾ ਪੱਖ ਰੱਖ ਕੇ ਵਾਪਸ ਮੁੜ ਰਹੇ ਸਨ ਤਾਂ ਉਸ ਨੂੰ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਫੋਨ ਕਰਕੇ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਤੋਂ ਪਿੱਛੇ ਹਟ ਜਾਣ, ਨਹੀਂ ਤਾਂ ਅੰਜਾਮ ਭੁਗਤਣ ਲਈ ਤਿਆਰ ਰਹਿਣ। ਭੱਟੀ ਨੇ ਭੂਸ਼ਣ ਕੁਮਾਰ ਨੂੰ ਇਹ ਵੀ ਕਿਹਾ ਕਿ ਪੀੜਤ ਲੜਕੀ ਅਤੇ ਉਸ ਦੀ ਮਾਂ ਨੂੰ ਇਨਸਾਫ਼ ਦਿਵਾਉਣ ਵਾਲੇ ਰਾਮਜੀ ਦਾਸ ਅਤੇ ਜਰਨੈਲ ਸਿੰਘ ਉਸ ਦੇ ਕਰੀਬੀ ਦੋਸਤ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ

ਭੂਸ਼ਣ ਨੇ ਸ਼ਹਿਜ਼ਾਦ ਭੱਟੀ ਨਾਲ ਗੱਲਬਾਤ ਦੀ ਹੋਈ ਰਿਕਾਰਡਿੰਗ ਸੁਣਾਉਂਦੇ ਹੋਏ ਕਿਹਾ ਕਿ ਪਹਿਲਾਂ ਉਸ ਨੂੰ 9 ਅਕਤੂਬਰ ਨੂੰ ਫਿਲੌਰ ਬੁਲਾ ਕੇ ਉਕਤ ਦੋਵੇਂ ਨੇਤਾਵਾਂ ਨੇ ਪੀੜਤਾ ਨਾਲ ਸਮਝੌਤਾ ਕਰਨ ਦੇ ਨਾਂ ’ਤੇ ਉਸ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ। ਉਸ ਤੋਂ ਬਾਅਦ 50 ਲੱਖ ’ਚ ਡੀਲ ਕਰਨ ਲਈ ਕਿਹਾ ਗਿਆ। ਜਦੋਂ ਉਸ ਨੇ ਰੁਪਏ ਦੇਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਤਾਂ ਹੁਣ ਇਹ ਉਸ ਨੂੰ ਪਾਕਿਸਤਾਨੀ ਡੌਨ ਭੱਟੀ ਤੋਂ ਧਮਕੀਆਂ ਦਿਵਾ ਰਹੇ ਹਨ। ਸਾਬਕਾ ਥਾਣਾ ਮੁਖੀ ਨੇ ਕਿਹਾ ਕਿ ਉਹ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੇ ਦਫ਼ਤਰ ’ਚ ਪੇਸ਼ ਹੋ ਕੇ ਇਸ ਸਬੰਧੀ ਕਾਰਵਾਈ ਕਰਨ ਲਈ ਸ਼ਿਕਾਇਤ ਦੇਣਗੇ, ਨਾਲ ਹੀ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਨੇ ਉਸ ਨੂੰ ਸਸਪੈਂਡ ਕਰਨ ਤੋਂ ਬਾਅਦ ਉਸ ਦਾ ਸਰਕਾਰੀ ਪਿਸਤੌਲ ਵੀ ਜਮ੍ਹਾ ਕਰਵਾ ਲਿਆ ਸੀ।
ਦੋਵੇਂ ਨੇਤਾਵਾਂ ਨੇ ਕਿਹਾ : ਸਾਬਕਾ ਥਾਣਾ ਮੁਖੀ ਦੇ ਪਾਕਿਸਤਾਨੀ ਡੌਨ ਨਾਲ ਹਨ ਸੰਬੰਧ, ਉਨ੍ਹਾਂ ਨੂੰ ਬਦਨਾਮ ਕਰਨ ਲਈ ਉਸ ਨਾਲ ਮਿਲ ਕੇ ਰਚੀ ਗਈ ਸਾਜ਼ਿਸ਼
ਇਸ ਸਬੰਧੀ ਜਦੋਂ ਲੋਕ ਇਨਸਾਫ਼ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਅਤੇ ਸਮਾਜਸੇਵੀ ਰਾਮਜੀ ਦਾਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਪੱਖ ਰੱਖਦੇ ਹੋਏ ਦੱਸਿਆ ਕਿ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦਾ ਇਸ ਮਾਮਲੇ ’ਚ ਆਉਣਾ ਬੜੀ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਉਹ ਪਹਿਲਾਂ ਵੀ ਪੰਜਾਬ ’ਚ ਬੰਬ ਧਮਾਕੇ ਕਰਵਾ ਚੁੱਕਾ ਹੈ। ਉੱਚ ਅਧਿਕਾਰੀ ਇਸ ਦੀ ਜਾਂਚ ਕਰਵਾਉਣ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨੀ ਡੌਨ ਉਨ੍ਹਾਂ ਦਾ ਸਾਥੀ ਹੁੰਦਾ ਤਾਂ ਕੀ ਉਹ ਧਮਕੀ ਦਿੰਦੇ ਸਮੇਂ ਵਾਰ-ਵਾਰ ਉਨ੍ਹਾਂ ਦਾ ਨਾਂ ਲੈਂਦਾ। ਇਸ ਤੋਂ ਸਾਫ਼ ਪਤਾ ਲਗਦਾ ਹੈ ਕਿ ਉਨ੍ਹਾਂ ਨੂੰ ਚੁੱਪ ਕਰਵਾਉਣ ਅਤੇ ਡਰਾਉਣ ਲਈ ਪਹਿਲਾਂ ਉਨ੍ਹਾਂ ’ਤੇ ਰੁਪਏ ਮੰਗਣ ਦੇ ਦੋਸ਼ ਲਗਾਏ, ਹੁਣ ਉਨ੍ਹਾਂ ਦੇ ਸਬੰਧ ਡੌਨ ਨਾਲ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਦ ਜਾਨ ਦਾ ਖ਼ਤਰਾ ਹੈ। ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਦਾ ਦੋਸ਼ੀ ਸਾਬਕਾ ਐੱਸ. ਐੱਚ. ਓ. ਭੂਸ਼ਣ ਕੁਮਾਰ ਹੋਵੇਗਾ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕਾਲ ਰਿਕਾਰਡਿੰਗ ਸੁਣ ਕੇ ਭੜਕੀ, ਐੱਸ. ਐੱਚ. ਓ. ਦੀ ਜੰਮ ਕੇ ਲਗਾਈ ਕਲਾਸ
ਨਾਬਾਲਗ ਲੜਕੀ ਨਾਲ ਹੋਏ ਜਬਰ-ਜ਼ਿਨਾਹ ਨੂੰ ਲੈ ਕੇ ਐੱਸ. ਐੱਚ. ਓ. ਭੂਸ਼ਣ ਕੁਮਾਰ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਜਬਰ-ਜ਼ਿਨਾਹ ਦੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਦੇ ਸਾਹਮਣੇ ਪੇਸ਼ ਹੋਈਆਂ। ਐੱਸ. ਐੱਚ. ਓ. ਭੂਸ਼ਣ ਕੁਮਾਰ ਨਾਲ ਡੀ. ਐੱਸ. ਪੀ. ਸਬ-ਡਿਵੀਜ਼ਨ ਫਿਲੌਰ ਸਰਵਨ ਸਿੰਘ ਬੱਲ ਵੀ ਮੌਜੂਦ ਸਨ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦੋਵੇਂ ਧਿਰਾਂ ਵੱਲੋਂ ਪੇਸ਼ ਕੀਤੇ ਸਬੂਤਾਂ ਨੂੰ ਵੇਖਣ ਅਤੇ ਭੂਸ਼ਣ ਦੀ ਪੀੜਤਾ ਦੀ ਮਾਂ ਅਤੇ ਦੂਜੀ ਲੜਕੀ ਨਾਲ ਫੋਨ ’ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਸੁਣਨ ਤੋਂ ਬਾਅਦ ਉਹ ਭੜਕ ਗਈ ਅਤੇ ਐੱਸ. ਐੱਚ. ਓ. ਦੀ ਜੰਮ ਕੇ ਕਲਾਸ ਲਗਾਈ। ਚੇਅਰਪਰਸਨ ਨੇ ਕਿਹਾ ਕਿ ਉਹ ਵਰਦੀ ਦੀ ਆੜ ’ਚ ਔਰਤਾਂ ਦਾ ਸ਼ੋਸ਼ਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ’ਚ ਐੱਸ. ਐੱਚ. ਓ. ਭੂਸ਼ਣ ਦੋਸ਼ੀ ਪਾਏ ਜਾਂਦੇ ਹਨ, ਤਾਂ ਉਹ ਖ਼ੁਦ ਐਕਸ਼ਨ ਲੈਣਗੇ। ਮਹਿਲਾ ਕਮਿਸ਼ਨ ਨੇ ਡੀ. ਐੱਸ. ਪੀ. ਤੋਂ ਥਾਣੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਕਹਿਰ ਓ ਰੱਬਾ! ਪੰਜਾਬ 'ਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ, ਤੜਫ਼-ਤਰਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking News: ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀ ਕੋਠੀ 'ਚ ਚੱਲੀ ਗੋਲ਼ੀ! ਮੁਲਾਜ਼ਮ ਦੀ ਹੋਈ ਮੌਤ
NEXT STORY