ਮਾਨਸਾ (ਸੰਦੀਪ ਮਿੱਤਲ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਬੀਤੇ ਸ਼ੁੱਕਰਵਾਰ ਨੂੰ ਮਾਨਸਾ ਅਦਾਲਤ 'ਚ ਸੁਣਵਾਈ ਦੌਰਾਨ ਨਵਾਂ ਘਟਨਾਕ੍ਰਮ ਸਾਹਮਣੇ ਆਇਆ। ਵਕੀਲ ਨੇ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਤਿਹਾੜ ਜੇਲ੍ਹ 'ਚ ਬੰਦ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਉਣ ਦੀ ਮੰਗ ਕੀਤੀ। 29 ਮਈ, 2022 ਨੂੰ ਪਿੰਡ ਜਵਾਹਰਕੇ 'ਚ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤਾ ALERT
ਵਾਰਦਾਤ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਿਰੋਹ ਦਾ ਨਾਂ ਸਾਹਮਣੇ ਆਇਆ ਸੀ। ਮਾਨਸਾ ਪੁਲਸ ਨੇ ਜਾਂਚ ਦੌਰਾਨ ਕਤਲਕਾਂਡ ਦੇ ਦੋ ਦਰਜਨ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਸੀ ਅਤੇ ਕਈ ਗ੍ਰਿਫ਼ਤਾਰੀਆਂ ਵੀ ਕੀਤੀਆਂ ਸਨ। ਮਾਮਲਾ ਇਸ ਵੇਲੇ ਅਦਾਲਤ 'ਚ ਵਿਚਾਰਾਧੀਨ ਹੈ। ਪੇਸ਼ੀ ਦੌਰਾਨ ਅਨਮੋਲ ਬਿਸ਼ਨੋਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਅੱਕਲ ਦਾ ਨਾਂ ਇਸ ਕਤਲਕਾਂਡ 'ਚ ਸ਼ਾਮਲ ਹੈ ਪਰ ਅਜੇ ਤੱਕ ਮਾਨਸਾ ਪੁਲਸ ਨੇ ਨਾ ਤਾਂ ਉਸ ਨੂੰ ਮਾਮਲੇ 'ਚ ਰਸਮੀਂ ਤੌਰ ’ਤੇ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਉਸ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ...
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁਅੱਕਲ ਜਾਂਚ 'ਚ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ। ਅਰਜ਼ੀ 'ਚ ਇਹ ਵੀ ਦੋਸ਼ ਲਗਾਇਆ ਗਿਆ ਕਿ ਪੁਲਸ ਅਜੇ ਤੱਕ ਅਨਮੋਲ ਨੂੰ ਮਾਮਲੇ 'ਚ ਲਿਆਉਣ ਅਤੇ ਪੁੱਛਗਿੱਛ ਕਰਨ 'ਚ ਅਸਫ਼ਲ ਰਹੀ ਹੈ। ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ ਤਾਰੀਖ਼ ਨਿਰਧਾਰਤ ਕਰ ਦਿੱਤੀ ਹੈ। ਹੁਣ ਲੋਕਾਂ ਦੀਆਂ ਨਜ਼ਰਾਂ ਨਿਆਇਕ ਪ੍ਰਕਿਰਿਆ ’ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ
NEXT STORY