ਫਗਵਾੜਾ (ਵੈੱਬ ਡੈਸਕ, ਜਲੋਟਾ)- ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ 'ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਇਹ ਵਾਰਦਾਤ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਵਾਪਰੀ। ਹੁਣ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਨੇ ਵੱਡੇ ਖ਼ੁਲਾਸੇ ਕੀਤੇ ਹਨ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਸਕੂਲ ਬੱਸ ਕਾਰਨ ਵਾਪਰਿਆ ਵੱਡਾ ਹਾਦਸਾ! ਵਿਦਿਆਰਥਣ ਦੀ ਦਰਦਨਾਕ ਮੌਤ

ਘਟਨਾ ਬਾਰੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜੂ ਨੇ ਕਿਹਾ ਕਿ ਰਾਤ ਕਰੀਬ ਇਕ ਵਜੇ ਫਾਇਰਿੰਗ ਕੀਤੀ ਗਈ। ਪਹਿਲਾਂ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਕੋਈ ਸ਼ਾਰਟ ਸਰਕਿਟ ਹੋਇਆ ਹੈ। ਫਿਰ ਜਦੋਂ ਮੈਂ ਅਤੇ ਪਤਨੀ ਨੇ ਖਿੜਕੀ ਵਿਚੋਂ ਵੇਖਿਆ ਤਾਂ ਪਤਾ ਲੱਗਾ ਕਿ ਦੋ ਅਣਪਛਾਤਿਆਂ ਵੱਲੋਂ ਤਾਬੜਤੋੜ ਘਰ 'ਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਇਸ ਦੇ ਬਾਅਦ ਉਨ੍ਹਾਂ ਵੱਲੋਂ ਡੀ. ਐੱਸ. ਪੀ. ਭਾਰਤ ਭੂਸ਼ਣ ਫਗਵਾੜਾ ਨੂੰ ਫੋਨ ਕੀਤਾ ਗਿਆ ਅਤੇ ਘਟਨਾ ਸਬੰਧੀ ਦੱਸਿਆ ਗਿਆ। ਇਸ ਤੋਂ ਬਾਅਦ ਐੱਸ. ਐੱਚ. ਓ. ਸਤਨਾਮਪੁਰਾ ਅਤੇ ਐੱਸ. ਐੱਚ. ਓ. ਥਾਣਾ ਸਦਰ ਮੌਕੇ ਉਤੇ ਪੁਲਸ ਟੀਮ ਨਾਲ ਪਹੁੰਚੇ।

ਰਾਜੂ ਨੇ ਦੱਸਿਆ ਕਿ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਕਰੀਬ 24 ਰਾਊਂਡ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵੱਲੋਂ ਇਕ ਚਿੱਠੀ ਵੀ ਸੁੱਟੀ ਗਈ ਸੀ, ਜਿਸ ਵਿਚ ਲਿਖਿਆ ਹੋਇਆ ਸੀ ਕਿ ਰਾਣਾ ਕਾਲਾ ਗਰੁੱਪ ਲਿਖਿਆ ਹੋਇਆ ਸੀ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਇਹ ਉਹੀ ਗੈਂਗਸਟਰ ਹਨ, ਜਿਨ੍ਹਾਂ ਨੇ ਗ੍ਰਨੇਡ ਹਮਲਾ ਮਨੋਰੰਜਨ ਕਾਲੀਆ ਦੇ ਘਰ 'ਤੇ ਕੀਤਾ ਸੀ। ਉਨ੍ਹਾਂ ਕਿਹਾ ਕਿ ਫਿਰੌਤੀ ਸਬੰਧੀ ਵੀ ਕੋਈ ਕਾਲ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਬਾਅਦ ਹੀ ਅਣਪਛਾਤਿਆਂ ਵੱਲੋਂ ਕੀਤੀ ਗਈ ਫਾਇਰਿੰਗ ਸਬੰਧੀ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਸਹੂਲਤ
ਦੱਸ ਦੇਈਏ ਕਿ ਬੀਤੀ ਰਾਤ ਦੋ ਮੁਲਜ਼ਮ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਵਾਸੀ ਪਿੰਡ ਦਰਵੇਸ਼, ਫਗਵਾੜਾ ਦੇ ਘਰ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ। ਘਰ ਦੇ ਬਾਹਰੋਂ 16 ਖੋਲ੍ਹ ਹੁਣ ਤੱਕ ਪੁਲਸ ਨੇ ਬਰਾਮਦ ਕੀਤੇ ਹਨ, ਜਦਕਿ ਦੋ ਜਿੰਦਾ ਕਾਰਤੂਸ ਵੀ ਮੌਕੇ 'ਤੇ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਮਾਮਲਾ ਫਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਵੱਡਾ ਐਕਸ਼ਨ! ASI ਮੰਗਤ ਰਾਮ ਨੂੰ ਨੌਕਰੀ ਤੋਂ ਕੀਤਾ ਗਿਆ ਡਿਸਮਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ’ਚ ਗੈਰ-ਕਾਨੂੰਨੀ PG ਚਲਾਉਣ ਦੇ ਨਹੀਂ ਰੁਕ ਰਹੇ ਮਾਮਲੇ, ਕਿਰਾਏਦਾਰਾਂ ਦੀ ਨਹੀਂ ਲਈ ਜਾ ਰਹੀ ਪੂਰੀ ਜਾਣਕਾਰੀ
NEXT STORY