ਦੀਨਾਨਗਰ (ਹਰਜਿੰਦਰ ਗੋਰਾਇਆ)– ਬੀਤੇ ਦਿਨੀਂ ਸਰਹੱਦੀ ਖੇਤਰ ਦੇ ਪਿੰਡ ਆਦੀਆਂ ਨੇੜੇ ਦੋ ਪੁਲਸ ਮੁਲਾਜ਼ਮਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਲਚਲ ਮਚੀ ਹੋਈ ਹੈ। ਵੱਖ-ਵੱਖ ਏਜੰਸੀਆਂ ਵੱਲੋਂ ਇਸ ਮਾਮਲੇ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅੱਜ ਸਵੇਰੇ ਤੜਕੇ ਹੀ ਮੌਕੇ ‘ਤੇ ਪਹੁੰਚੀਆਂ ਫੋਰੈਂਸਿਕ ਟੀਮਾਂ ਵੱਲੋਂ ਹਰ ਪੱਖ ਤੋਂ ਤਫ਼ਤੀਸ਼ ਕੀਤੀ ਗਈ। ਹਾਲਾਂਕਿ ਅਜੇ ਤੱਕ ਪੁਲਸ ਕਿਸੇ ਪੱਕੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਕਿ ਦੋਵੇਂ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕਿਸ ਨੇ ਕੀਤਾ। ਇਸ ਮਾਮਲੇ ਨਾਲ ਸੰਬੰਧਿਤ ਇਕ ਸੀਸੀਟੀਵੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਵਿਅਕਤੀ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਪਾਕਿਸਤਾਨੀ ਅੱਤਵਾਦੀ ਸੰਗਠਨ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਪੁਲਸ ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ
ਇਸ ਸਬੰਧੀ ਸੰਦੀਪ ਗੋਇਲ, ਡੀਆਈਜੀ ਅੰਮ੍ਰਿਤਸਰ ਰੇਂਜ, ਨੇ ਕਿਹਾ ਕਿ ਵਾਇਰਲ ਹੋ ਰਹੀਆਂ ਪੋਸਟਾਂ ਸਿਰਫ਼ ਅਫਵਾਹਾਂ ਹੋ ਸਕਦੀਆਂ ਹਨ, ਜਿਨ੍ਹਾਂ ਦਾ ਮਕਸਦ ਪੁਲਸ ਦੀ ਜਾਂਚ ਵਿੱਚ ਰੁਕਾਵਟ ਪੈਦਾ ਕਰਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਧਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਗੁਰਦਾਸਪੁਰ, ਵੀ ਕੁਝ ਸਮੇਂ ਵਿੱਚ ਪਿੰਡ ਆਦੀਆਂ ਦੇ ਘਟਨਾ ਸਥਾਨ ‘ਤੇ ਪਹੁੰਚਣ ਵਾਲੇ ਹਨ। ਉਨ੍ਹਾਂ ਦੀ ਆਮਦ ਨਾਲ ਸਿਆਸੀ ਸਰਗਰਮੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ 'ਤੇ ਹੋਈ ਮੌਤ ਲਈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ
NEXT STORY